Friday, April 17, 2026

ਰਿਟਰਨਿੰਗ ਅਫ਼ਸਰ ਵਲੋਂ ਬਰੜਵਾਲ ’ਚ ਸਥਾਪਿਤ ਕੀਤੇ ਜਾ ਰਹੇ ਗਿਣਤੀ ਕੇਂਦਰਾਂ ਦਾ ਜਾਇਜ਼ਾ

ਲੌਂਗੋਵਾਲ, 11 ਮਈ  (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਤਹਿਤ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੀ 23 ਮਈ ਨੂੰ ਕੀਤੀ ਜਾਣ ਵਾਲੀ PUNJ1105201903ਗਿਣਤੀ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਅੱਜ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਘਨਸ਼ਿਆਮ ਥੋਰੀ ਵੱਲੋਂ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਸਮੇਤ ਦੇਸ਼ ਭਗਤ ਕਾਲਜ ਬਰੜਵਾਲ ’ਚ ਸਥਾਪਤ ਕੀਤੇ ਜਾਣ ਵਾਲੇ ਗਿਣਤੀ ਕੇਂਦਰਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।ਥੋਰੀ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਤਰਫੋਂ ਸਮੇਂ ਸਮੇਂ ’ਤੇ ਪ੍ਰਾਪਤ ਹੋਣ ਵਾਲੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।  
    ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਹਲਕੇ ਵਿੱਚ 19 ਮਈ ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਈ.ਵੀ.ਐਮ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇ ਅਤੇ ਗਿਣਤੀ ਤੇ ਨਤੀਜਿਆਂ ਦੇ ਐਲਾਨ ਸਬੰਧੀ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।ਥੋਰੀ ਨੇ ਹਦਾਇਤ ਕੀਤੀ ਕਿ 99-ਲਹਿਰਾ, 100-ਦਿੜ੍ਹਬਾ, 101-ਸੁਨਾਮ, 105-ਮਲੇਰਕੋਟਲਾ, 107-ਧੂਰੀ ਅਤੇ 108-ਸੰਗਰੂਰ ਦੇ ਨਾਲ-ਨਾਲ ਜ਼ਿਲ੍ਹਾ ਬਰਨਾਲਾ ’ਚ ਆਉਂਦੇ ਲੋਕ ਸਭਾ ਹਲਕਾ ਸੰਗਰੂਰ ਦੇ ਹਲਕਾ ਸੈਗਮੈਂਟਾਂ 102-ਭਦੌੜ, 103-ਬਰਨਾਲਾ, 104-ਮਹਿਲ ਕਲਾਂ ਦੇ ਗਿਣਤੀ ਕੇਂਦਰਾਂ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ।
    ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 19 ਮਈ ਨੂੰ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਇਸ ਸਮੁੱਚੇ ਕਾਰਜ ਲਈ ਲੋਕ ਸਭਾ ਹਲਕਾ ਸੰਗਰੂਰ ਵਿੱਚ 7 ਹਜ਼ਾਰ ਤੋਂ ਵਧੇਰੇ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਤਿ੍ਰਪਾਠੀ, ਸਹਾਇਕ ਰਿਟਰਨਿੰਗ ਅਫ਼ਸਰ ਧੂਰੀ ਸਤਵੰਤ ਸਿੰਘ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਵੀ ਹਾਜ਼ਰ ਸਨ।  

 

 

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply