Thursday, June 5, 2025
Breaking News

ਸੰਗਰੂਰ ਵਿਚ ਪਹਿਲ ਦੇ ਅਧਾਰ` ਤੇ ਇਕ ਸੈਂਟਰਲ ਯੂਨੀਵਰਸਿਟੀ ਤੇ ਵੱਡਾ ਉਦਯੋਗ ਲਿਆਂਦਾ ਜਾਵੇਗਾ – ਕੇਵਲ ਢਿੱਲੋਂ

ਲੌਂਗੋਵਾਲ, 11 ਮਈ  (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸੁਨਾਮ ਦੀ ਦਾਣਾ ਮੰਡੀ ਵਿਖੇ ਸੰਗਰੂਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ PUNJ1105201905ਦੀ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ  ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਬਾਦਲਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਹੈ ਅਤੇ ਸੂਬੇ ਦੇ ਵਿਕਾਸ ਲਈ ਜ਼ਰੂਰੀ ਹੈ ਕਿ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਸੰਸਦ ਵਿਚ ਭੇਜਿਆ ਜਾਵੇ।ਉਨ੍ਹਾਂ ਕਿਹਾ ਕਿ ਮੋਦੀ ਨੇ ਝੂਠੇ ਵਾਅਦੇ ਕਰਕੇ ਕੇਂਦਰ ਵਿੱਚ ਸਰਕਾਰ ਬਣਾਈ ਸੀ, ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਸਾਡੇ ਸਮਾਜ ਨੂੰ ਤੋੜਣ ਦੀਆਂ ਗੱਲਾਂ ਕੀਤੀਆਂ ਹਨ ਪੰਜਾਬ ਮੁੱਖ ਮੰਤਰੀ ਨੇ ਅਕਾਲੀ-ਭਾਜਪਾ `ਤੇ ਵਰਦਿਆਂ ਕਿਹਾ ਕਿ ਉਹਨਾਂ ਹਮੇਸ਼ਾ ਧਰਮ ਦੇ ਨਾਮ ਤੇ ਰਾਜਨੀਤੀ ਕੀਤੀ ਹੈ।ਪੰਜਾਬ ਵਿਚ ਹੋਈ ਗੁਰੂ ਸਾਹਿਬ ਦੀ ਬੇਅਦਬੀ ਨੂੰ ਕੋਈ ਨਹੀਂ ਭੁਲਾ ਸਕਦਾ ਅਤੇ ਉਹਨਾਂ ਯਕੀਨ ਦਿਵਾਇਆ ਕਿ ਇੱਕ ਵਾਰ ਐਸ.ਆਈ.ਟੀ ਦੀ ਰਿਪੋਰਟ ਆ ਜਾਵੇ ਕੋਈ ਕਸੂਰਵਾਰ ਨਹੀਂ ਬਖਸ਼ਿਆ ਜਾਊਗਾ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਢੀਂਡਸਾ ਹੀ ਉਸ ਸਮੇਂ ਵਿੱਤ ਮੰਤਰੀ ਸਨ ਜਦੋਂ ਪੰਜਾਬ ਤੇ ਅਰਬਾਂ ਦਾ ਕਰਜ਼ਾ ਚੜ੍ਹਿਆ ਉਹ ਹੁਣ ਕਿਸ ਮੂੰਹ ਨਾਲ ਸਵਾਲ ਪੁੱਛਦੇ ਹਨ ਅਤੇ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ ਹੈ ਅਤੇ ਕਾਂਗਰਸ ਚਾਹੁੰਦੀ ਹੈ ਕਿ ਦੇਸ਼ ਮਜ਼ਬੂਤ ਹੋਵੇ।ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਕਾਗਰਸ ਹਿੰਦੋਸਤਾਨ ਦੀ ਹਕੂਮਤ ਬਣਾਉਣ ਜਾ ਰਹੀ ਹੈ।ਇਸ ਲਈ ਸਾਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਪੰਜੇ ਦਾ ਬਟਨ ਦਬਾ ਕੇ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣਾ ਚਾਹੀਦਾ ਹੈ ਤੇ ਪੰਜਾਬ ਵਿਚ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਕਾਂਗਰਸ ਦਾ ਕਿਸੇ ਵੀ ਹੋਰ ਸਿਆਸੀ ਧਿਰ ਨਾਲ ਮੁਕਾਬਲਾ ਨਹੀਂ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਸੰਗਰੂਰ ਸਮੇਤ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਜਿੱਤ ਹਾਸਿਲ ਕਰੇਗੀ।ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਕਾਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਸਾਫ ਸੁਥਰੀ ਸ਼ਖਸੀਅਤ ਦੇ ਮਾਲਕ ਹਨ ਅਤੇ ਉਹ ਇਲਾਕੇ ਵਿੱਚ ਭਰਪੂਰ ਵਿਕਾਸ ਕਰਵਾਉਣਗੇ ਅਤੇ ਆਪਣੀ ਇੱਕ ਇੱਕ ਕੀਮਤੀ ਵੋਟ ਕੇਵਲ ਸਿੰਘ ਢਿੱਲੋਂ ਨੂੰ ਪਾ ਕੇ ਕਾਮਯਾਬ ਕਰੋ।
ਕੈਪਟਨ ਅਮਰਿੰਦਰ ਸਿੰਘ ਨੇ ਧੂਰੀ ਮਿੱਲ ਵੱਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਦਿਵਾਉਣ ਅਤੇ ਸੁਨਾਮ ਮੰਡੀ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅਕਾਲੀ ਦਲ `ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਸਿਰਫ ਇਕ ਪਰਿਵਾਰ ਦੀ ਜਾਗੀਰ ਬਣ ਕੇ ਰਹਿ ਗਿਆ ਹੈ ਅਤੇ ਪਰਮਿੰਦਰ ਢੀਂਡਸਾ ਪੰਜਾਬ ਸਰਕਾਰ ਵਿੱਚ ਲੋਕ ਨਿਰਮਾਣ ਮੰਤਰੀ ਤੇ ਵਿਤ ਮੰਤਰੀ ਰਿਹਾ। ਪਰ ਸੰਗਰੂਰ ਹਲਕੇ ਵਿੱਚ ਕੋਈ ਵੀ ਵਿਕਾਸ ਨਹੀਂ ਕਰਵਾ ਸਕਿਆ ਅਤੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸਾਂਸਦ ਮੈਂਬਰ ਭਗਵੰਤ ਮਾਨ ਨੇ ਪਿਛਲੇ ਪੰਜ ਸਾਲ ਦੇ ਵਿੱਚ ਸਿਰਫ ਚੁੱਟਕਲੇ ਹੀ ਸੁਣਾਏ ਅਤੇ ਸੰਗਰੂਰ ਹਲਕੇ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆ ਸਕਿਆ। ਉਨਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਬਣਦੇ ਹੀ ਸੰਗਰੂਰ ਲੋਕ ਸਭਾ ਹਲਕੇ ਦੇ ਅੰਦਰ ਇੱਕ ਵੱਡੀ ਪੈਪਸੀਕੋ ਵਰਗੀ ਇੰਡਸਟਰੀ ਸਥਾਪਿਤ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ `ਤੇ ਰੋਜ਼ਗਾਰ ਮਿਲ ਸਕੇ ਅਤੇ ਓਹਨਾਂ ਦਾ ਮੁੱਖ ਟੀਚਾ ਸੰਗਰੂਰ ਲੋਕ ਸਭਾ ਹਲਕੇ ਅੰਦਰ ਆਧੁਨਿਕ ਸਹੂਲਤਾਂ ਨਾਲ ਲੈਸ ਵੱਡਾ ਹਸਪਤਾਲ ਸਥਾਪਿਤ ਕਰਨ ਦੇ ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਹੋਵੇਗਾ।
 ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਤੇ ਪੰਜਾਬ ਇਲੈਕਸ਼ਨ ਕਮੇਟੀ ਦੇ ਇੰਚਾਰਜ ਲਾਲ ਸਿੰਘ, ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਹਲਕਾ ਇੰਚਾਰਜ ਸੁਨਾਮ ਦਾਮਨ ਥਿੰਦ ਬਾਜਵਾ, ਹਲਕਾ ਇੰਚਾਰਜ ਦਿੜ੍ਹਬਾ ਅਜੈਬ ਸਿੰਘ ਰਟੌਲ, ਕਾਗਰਸ ਦੇ ਸੰਗਰੂਰ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ, ਬਰਨਾਲਾ ਜਿਲਾ ਪ੍ਰਧਾਨ ਰੂਪੀ ਕੌਰ, ਸਾਬਕਾ ਵਿਧਾਇਕ ਸੁਰਿੰਦਰਪਾਲ ਸਿਬੀਆ ਅਤੇ ਮਹਿਲਾ ਕਾਂਗਰਸ, ਯੂਥ ਕਾਂਗਰਸ ਦੇ ਅਹੁਦੇਦਾਰ, ਆਗੂ ਤੇ ਵੱਡੀ ਗਿਣਤੀ ਵਿੱਚ ਕਾਗਰਸੀ ਵਰਕਰ ਮੌਜੂਦ ਸਨ।

Check Also

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …

Leave a Reply