Monday, August 24, 2026

ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ `ਚ ਮਾਰੀਆਂ ਮੱਲਾਂ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਿੱਖਿਆ ਵਿਭਾਗ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ PUNJ1105201914ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਸਕੂਲ ਦਾ ਸਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਵਿੱਚ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਸੁਖਵਿੰਦਰ ਸਿੰਘ, ਬੀ.ਐਮ ਸਾਇੰਸ ਪ੍ਰਭਸਿਮਰਨਜੀਤ ਸਿੰਘ ਪਹਿਲੀਆਂ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ।ਵਿਦਿਆਰਥੀਆਂ ਨੇ ਰਿਜ਼ਲਟ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ।
               ਸਕੂਲ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਕਪ੍ਰੀਤ ਕੌਰ 91.84 ਪ੍ਰਤੀਸ਼ਤ, ਅਰਸ਼ਦੀਪ ਕੌਰ 90.46 ਫੀਸਦ, ਬਬਨਜੋਤ ਕੌਰ 84.30 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਸਕੂਲ ਦਾ ਮਾਣ ਬਣੇ। ਬਾਕੀ ਸਾਰੇ ਵਿਦਿਆਰਥੀ ਵਧੀਆ ਅੰਕ ਹਾਸਿਲ ਕਰਕੇ ਪਾਸ ਹੋਏ।ਉਹਨਾਂ ਸਰਕਾਰੀ ਸਕੂਲਾਂ ਦੀ ਵਧੀਆ ਕਾਰਗੁਜਾਰੀ `ਤੇ ਸਭ ਨੂੰ ਵਧਾਈ ਦਿੱਤੀ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿਵਾ ਕੇ ਆਪਣੇ ਬੱਚਿਆਂ ਦਾ ਭਵਿੱਖ ਉਜਵਲ ਬਣਾਉਣ।
           ਇਸ ਮੌਕੇ ਸਕੂਲ ਮੈਨੇਜਿਗ ਕਮੇਟੀ ਦੇ ਵਾਈਸ ਚੇਅਰਮੈਨ ਕੁਲਵੀਰ ਸਿੰਘ, ਜਨਕ ਰਜਾ, ਮਨਜਿੰਦਰ ਸਿੰਘ, ਗੁਰਸੇਵਕ ਸਿੰਘ, ਮਨਪ੍ਰੀਤ ਸਿੰਘ, ਮੈਡਮ ਸੋਨੀਆ ਰਾਣੀ, ਦਲਵਿੰਦਰ ਕੌਰ, ਰਜਿੰਦਰ ਕੌਰ, ਹਰਪ੍ਰੀਤ ਕੌਰ, ਪ੍ਰਿਅੰਕਾ ਬੱਤਰਾ ਅਤੇ ਕਿਰਨਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
 

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply