Sunday, September 20, 2026

1984 ਸਿੱਖ ਕਤਲੇਆਮ ਸਬੰਧੀ ਸੈਮ ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਭੁੱਲ Dr. Roop Sਜਾਣ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਿਤਰੋਦਾ ਦਾ ਇਹ ਬਿਆਨ ਸਿੱਖਾਂ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਉਣ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਦੇ ਆਗੂ ਮੁਆਫ਼ੀ ਮੰਗਣ ਦੀ ਥਾਂ 1984 ਦੇ ਕਤਲੇਆਮ ਨੂੰ ਭੁੱਲ ਜਾਣ ਲਈ ਕਹਿ ਰਹੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿੱਖਾਂ ਦੀ ਕੀਤੀ ਗਈ ਨਸਲਕੁਸ਼ੀ ਕਰੂਰ ਕਾਰਾ ਸੀ। ਪਿਤਰੋਦਾ ਦੇ ਇਸ ਬਿਆਨ ਦੇ ਅਧਾਰ ’ਤੇ ਸਖ਼ਤ ਕਾਰਵਾਈ ਕਰਦਿਆਂ ਭਾਰਤ ਸਰਕਾਰ ਨੂੰ ਮੁਕੱਦਮਾ ਦਰਜ਼ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।
    ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਬੇਹੱਦ ਸੁਚੇਤ ਹਨ ਅਤੇ ਉਹ ਆਪਣੇ ਕਾਤਲਾਂ ਨੂੰ ਕਦੇ ਵੀ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬਾਬਰ, ਔਰੰਗਜ਼ੇਬ ਤੇ ਮੱਸਾ ਰੰਗੜ ਵਰਗਿਆਂ ਨੂੰ ਵੀ ਅਜੇ ਤੱਕ ਨਹੀਂ ਭੁੱਲੀ ਅਤੇ 1984 ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਨੂੰ ਵੀ ਨਹੀਂ ਭੁੱਲ ਸਕਦੀ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply