Thursday, April 23, 2026

ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਚੰਨਣਕੇ ਵਿਖੇ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਚੰਨਣਕੇ ਵਿਖੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ PUNJ1105201916ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਅਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਦੀ ਸਾਂਝੀ ਅਗਵਾਈ ਹੇਠ ਵਿਸ਼ਾਲ ਤੇ ਪ੍ਰਭਾਵਸ਼ਾਲੀ ਚੋਣ ਰੈਲੀ ਕਰਵਾਈ ਗਈ, ਜਿਸ ਵਿੱਚ ਵਿਸੇਸ਼ ਤੌਰ `ਤੇ ਪੁੱਜੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਜਪਾ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਹਰ ਸਾਲ ਦੋ ਕਰੋੜ ਨੌਜੁਆਨਾਂ ਨੂੰ ਨੌਕਰੀਆਂ ਦੇਣ, ਦੇਸ਼ ਦੇ ਕਿਸਾਨਾਂ ਦੀ ਆਮਦਨ ਨੂੰ ਦੁਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਮੋਦੀ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ 45 ਸਾਲਾਂ ਦੇ ਇਤਿਹਾਸ ਵਿੱਚ ਅੱਜ ਦੇਸ਼ ਸਭ ਤੋਂ ਵਧ ਬੇਰੁਜਗਾਰੀ ਦੀ ਦਰ ਵਿਚੋਂ ਗੁਜਰ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਅੰਕੜਿਆਂ ਵਿੱਚ ਦੇਸ਼ ਦਾ 3 ਕਰੋੜ ਤੋਂ ਵੱਧ ਨੌਜੁਆਨ ਬੇਰੁਜਗਾਰੀ ਦੀ ਮਾਰ ਝੱਲ ਰਹੇ ਹਨ।
               ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਔਜਲਾ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਦੇ ਦੋ ਸਾਲ ਦੇ ਰਾਜ ਬਨਾਮ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ 10 ਸਾਲ ਦੇ ਸਾਸ਼ਨ ਦੀ ਤੁਲਨਾ ਕਰਦਿਆਂ ਕਿਸਾਨ ਤੇ ਪੰਜਾਬ ਹਿਤੈਸ਼ੀ ਪਾਰਟੀ ਦਾ ਸਮਰਥਨ ਕਰਦਿਆਂ ਵੱਧ ਤੋਂ ਵੱਧ ਵੋਟਾਂ ਦਾ ਇਸਤੇਮਾਲ ਕੀਤਾ ਜਾਏ।     
ਰੈਲੀ ਦੌਰਾਨ ਜੋਸ਼ੀਲੇ ਅੰਦਾਜ ਵਿੱਚ ਸੰਬੋਧਨ ਕਰਦਿਆਂ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਨੇ ਕਿਹਾ ਕਿ ਗਠਜੋੜ ਸਰਕਾਰ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ 113 ਘਟਨਾਵਾਂ ਵਾਪਰੀਆਂ ਪਰ ਪੰਥਕ ਮੁਖੌਟਾ ਪਾਈ ਬੈਠੇ ਅਕਾਲੀ ਦਲ ਵਲੋਂ ਇਕ ਵੀ ਦੋਸ਼ੀ ਨੂੰ ਕਾਬੂ ਨਹੀ ਕੀਤਾ ਜਦਕਿ ਇਨਸਾਫ ਦੀ ਮੰਗ ਕਰਨ ਵਾਲੇ ਸ਼ਾਂਤਮਈ ਸੰਘਰਸ਼ ਕਰ ਰਹੇ ਸਿੱਖ ਸੰਗਤਾਂ ਤੇ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਸ਼ਹੀਦ ਕਰਨ ਦਾ ਘਿਣਾਉਣਾ ਕੰਮ ਕਰਨ ਦੇ ਜਿੰਮੇਂਵਾਰੀ ਵੀ ਅਕਾਲ਼ੀ ਦਲ ਨਿਭਾਈ।
               ਇਸ ਮੌਕੇ ਸਰਪੰਚ ਸੋਨੀ ਕੱਥੂਨੰਗਲ, ਰਵਿੰਦਰਪਾਲ ਸਿੰਘ ਗਿੱਲ ਹਦਾਇਤਪੁਰ, ਸਾਬਕਾ ਚੇੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਬੱਗਾ, ਸੁਖਪਾਲ ਸਿੰਘ ਗਿੱਲ ਹਦਾਇਤਪੁਰਾ, ਸਰਪੰਚ ਪ੍ਰਗਟ ਸਿੰਘ ਬੱਗਾ ਚੰਨਣਕੇ, ਮਾਸਟਰ ਦਵਿੰਦਰ ਸਿੰਘ, ਮੈਂਬਰ ਸਰਬਜੀਤ ਸਿੰਘ ਸ਼ੱਬਾ, ਹਰਭਜਨ ਸਿੰਘ,  ਸਤਨਾਮ ਸਿੰਘ, ਦਿਲਬਾਗ ਸਿੰਘ ਭੋਏ, ਸਰਪੰਚ ਸਵਿੰਦਰ ਸਿੰਘ ਛੋਟਾ ਚੰਨਣਕੇ, ਕੇਵਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply