ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਜਗਦੀਪ ਸਿੰੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ
ਮਜੀਠਾ ਰੋਡ ਬਾਈਪਾਸ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਵਲੋ ਐਲਾਨੇ ਗਏ ਦੱਸਵੀਂ ਦੇ ਨਤੀਜਆਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਮੇਜਰ ਭੁਪਿੰਦਰ ਗਿੱਲ ਤੇ ਐਸ.ਕੇ ਗੁਪਤਾ ਨੇ ਸਕੂਲ ਦੇ ਮੈਂਬਰ ਇੰਚਾਰਜ ਤੇ ਸਾਬਕਾ ਮੈਂਬਰ ਰਾਜ ਸਭਾ ਰਾਜਮਹਿੰਦਰ ਸਿੰਘ ਮਜੀਠਾ, ਮਨਮੋਹਨ ਸਿੰਘ ਅਤੇ ਨਵਤੇਜ ਸਿੰਘ ਨਾਰੰਗ ਨਾਲ ਮਿਲ ਕੇ 41 ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਜਿਸ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।
ਵਿਦਿਆਰਥੀਆਂ ਨੇ ਸ਼ਬਦ ਗਾਇਣ ਤੋਂ ਬਾਅਦ ਵੱਖ-ਵੱਖ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਮੁੱਖ ਮਹਿਮਾਨਾਂ ਮੇਜਰ ਭੁਪਿੰਦਰ ਗਿੱਲ ਤੇ ਐਸ.ਕੇ ਗੁਪਤਾ ਨੇ ਵਿਦਿਆਰਥੀਆਂ ਨੂੰ ਹੋਰ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਪਿ੍ਰੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media