Tuesday, May 26, 2026

ਦੇਸ਼ ਦੇ ਲੋਕ ਕੇਂਦਰ ਵਿੱਚ ਐਨ.ਡੀ.ਏ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ – ਢੀਂਡਸਾ

ਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਚਲਾਈਆਂ ਵੱਖ-ਵੱਖ ਲੋਕ ਪੱਖੀ ਨੀਤੀਆਂ ਅਤੇ ਦੇਸ਼ ਨੂੰ PUNJ1105201920ਮਜਬੂਤ ਸ਼ਕਤੀ ਵਜੋਂ ਉਭਾਰਨ ਲਈ ਲਏ ਗਏ ਫੈਸਲਿਆਂ ਤੋਂ ਖੁਸ਼ ਦੇਸ਼ ਦੀ ਜਨਤਾ ਨੇ ਇਕ ਵਾਰ ਫਿਰ ਤੋਂ ਕੇਂਦਰ ਵਿਚ ਐਨ.ਡੀ.ਏ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਧੂਰੀ ਹਲਕੇ ਵਿੱਚ ਹਲਕਾ ਇੰਚਾਰਜ ਹਰੀ ਸਿੰਘ ਦੀ ਅਗੁਵਾਈ ਹੇਠ ਭਲਵਾਨ, ਪਲਾਸੌਰ, ਭੌਜੋਵਾਲੀ, ਭੁੱਲਰਹੇੜੀ, ਈਸੀ ਅਤੇ ਧਾਂਦਰਾ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਵੱਖ-ਵੱਖ ਪਿੰਡਾਂ ਵਿਚ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਢੀਂਡਸਾ ਨੇ ਕਿਹਾ ਕਿ ਕੇਂਦਰ ਵਿਚ ਸਰਕਾਰ ਬਣਦੇ ਹੀ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਸਿਹਤ, ਸਿੱਖਿਆ ਅਤੇ ਰੁਜਗਾਰ ਦੇ ਪੱਕੇ ਪ੍ਰਬੰਧ ਕਰਨ ਲਈ ਪਹਿਲ ਦੇ ਆਧਾਰ `ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਕਰਜਾ ਮੁਆਫ਼ੀ ਲਈ ਯਤਨ ਅਤੇ ਆਰਥਿਕ ਪੱਖੋਂ ਪਛੜੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕਰਨਾ ਵੀ ਉਨਾਂ ਵੱਲੋਂ ਮਿੱਥੇ ਟੀਚਿਆਂ ਵਿਚ ਸ਼ਾਮਲ ਹੈ।ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰੀ ਸਿੰਘ ਨੇ ਨੌਜਵਾਨਾਂ ਦੇ ਨਸ਼ਿਆਂ ਵੱਲ ਵੱਧ ਰਹੇ ਰੁਝਾਨ `ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤੀ ਵਰਤੀ ਜਾਵੇਗੀ।
                ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਸ਼੍ਰੋਮਣੀ ਗੁਰਦੁਆਰਾ ਪੁਬੰਧਕ ਕਮੇਟੀ ਦੇ ਐਗਜੇਕਟਿਵ ਮੈਂਬਰ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਅਕਾਲੀ ਆਗੂ ਜਤਿੰਦਰ ਸਿੰਘ ਸੋਨੀ ਮੰਡੇਰ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸਤਗੁਰ ਸਿੰਘ ਨਮੋਲ, ਸਾਬਕਾ ਸਰਪੰਚ ਪੁੰਨਾਂਵਾਲ ਗੁਰਵਿੰਦਰ ਸਿੰਘ ਗੋਗੀ, ਯੂਥ ਅਕਾਲੀ ਦਲ ਦੇ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਹਰਮੇਲ ਸਿੰਘ ਮੇਲੂ ਧਾਂਦਰਾ, ਹਰਵਿੰਦਰ ਸਿੰਘ ਫੀਟਾ ਧਾਂਦਰਾ, ਕੋਅਪਰੇਟਿਵ ਸੋਸਾਇਟੀ ਬਰੜਵਾਲ ਦੇ ਪ੍ਰਧਾਨ ਅਜੈਬ ਸਿੰਘ ਅਤੇ ਸੁਰਿੰਦਰ ਕੌਰ ਸਾਬਕਾ ਸਰਪੰਚ ਧਾਂਦਰਾ ਆਦਿ ਵੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …

Leave a Reply