Wednesday, November 25, 2026

ਕੇਜਰੀਵਾਲ 14 ਮਈ ਨੂੰ ਭਗਵੰਤ ਮਾਨ ਦੇ ਹੱਕ `ਚ ਕਰਨਗੇ ਚੋਣ ਪ੍ਰਚਾਰ

Kejriwalਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 14 ਮਈ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।ਭਗਵੰਤ ਮਾਨ ਦੇ ਮੀਡੀਆ ਇੰਚਾਰਜ ਬਚਨ ਬੇਦਿਲ ਅਤੇ ਪਰਮਿੰਦਰ ਸਿੰਘ ਪੁੰਨੂ ਕਾਤਰੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਜਰੀਵਾਲ ਬਰਨਾਲਾ ਤੋਂ ਰੋਡ-ਸ਼ੋਅ ਦੀ ਸ਼ੁਰੂਆਤ ਕਰਕੇ ਪਿੰਡਾਂ ਵਿੱਚੋਂ ਗੁਜਰਦੇ ਹੋਏ ਧੂਰੀ ਪਹੁੰਚਣਗੇ।ਇਸ ਦੌਰਾਨ ਵੱਖ-ਵੱਖ ਪੜਾਵਾਂ `ਤੇ ਤੈਅ ਪ੍ਰੋਗਰਾਮਾਂ ਅਨੁਸਾਰ ਵਰਕਰਾਂ ਅਤੇ ਵੋਟਰਾਂ ਨੂੰ ਸੰਬੋਧਨ ਵੀ ਕਰਨਗੇ।ਉਸ ਉਪਰੰਤ ਸੰਗਰੂਰ ਵਿੱਚ ਉਹ ਭਗਵੰਤ ਮਾਨ ਦੇ ਹੱਕ ਵਿੱਚ ਰੱਖੀ ਗਈ ਇੱਕ ਚੋਣ ਰੈਲੀ ਨੂੰ ਸੰਬੋਧਨ ਵੀ ਕਰਨਗੇ।ਉਹਨਾਂ ਦੱਸਿਆ ਕਿ ਇਸ ਉਪਰੰਤ ਕੇਜਰੀਵਾਲ ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵੀ ਜਾਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply