Wednesday, March 18, 2026

ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਦਾ ਮੈਰਿਟ `ਚ 7ਵਾਂ ਰੈਂਕ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਹਰਪਾਲ PUNJ1105201924ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ `ਚ ਪੰਜਾਬ ਭਰ ਵਿੱਚੋਂ 7ਵਾਂ ਰੈਂਕ ਹਾਸਿਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪੰਜਾਬ ਪਬਲਿਕ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਸਿੰਘ ਨੇ ਇਸ ਹੋਣਹਾਰ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਇਸ ਹੋਣਹਾਰ ਵਿਦਿਆਰਥਣ ਸਿਮਰਨ ਕੌਰ ਨੇ 650 ਵਿੱਚੋਂ 642 ਅੰਕ ਲੈ ਕੇ ਪੰਜਾਬ ਭਰ ਦੀ ਮੈਰਿਟ ਵਿੱਚੋਂ 7ਵਾਂ ਰੈਂਕ ਹਾਸਿਲ ਕੀਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਤੇ ਸਕੂਲ ਸਟਾਫ਼ ਨੂੰ ਇਸ ਵਿਦਿਆਰਥਣ ਦੀ ਪ੍ਰਾਪਤੀ `ਤੇ ਮਾਣ ਹੈ।

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਅਰਥਵਿਵਸਥਾ ਦਾ ਵਾਤਾਵਰਣ ਪੁਨਰ-ਸਥਿਤੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਅਤੇ ਖੇਤੀਬਾੜੀ ਵਿਭਾਗ …

Leave a Reply