ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ
ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਪਿੰਡ ਕਰਮਗੜ੍ਹ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੁੱਚੀ ਪੰਚਾਇਤ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਜਿਸ ਵਿਚ ਪਿੰਡ ਦੇ ਸਰਪੰਚ ਬਲਬੀਰ ਸਿੰਘ ਸਮੇਤ ਗੁਰਜੰਟ ਸਿੰਘ ਟੀਟੂ, ਗੁਰਦੀਪ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ ਸ਼ੰਕਰ ਪੰਚ, ਗੁਰਮੇਲ ਸਿੰਘ ਸਿੰਘ ਸਾਬਕਾ ਸਰਪੰਚ ਅਤੇ ਸਮੁੱਚੀ ਪੰਚਾਇਤ ਸ਼ਾਮਲ ਸੀ।ਇਸ ਸਮੇਂ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਅਕਾਲੀ ਦਲ ਦਾ ਪੰਜਾਬ ਵਿਚੋਂ ਜਨ ਅਧਾਰ ਖਤਮ ਹੋ ਰਿਹਾ ਹੈ।ਲੋਕ ਦਾ ਇਹਨਾਂ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਕਾਂਗਰਸ ਪਾਰਟੀ ਦਾ ਹੱਥ ਫੜ ਰਹੇ ਹਨ।ਇਸ ਤੋਂ ਇਲਾਵਾ ਪਿੰਡ ਰਾਮਸਰ ਕੋਠੇ ਤੋਂ ਵੀ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਨ੍ਹਾਂ ਵਿੱਚ ਡਾ. ਰਾਜੀਵ ਸ਼ਰਮਾ, ਸਰਪੰਚ ਸਤਨਾਮ ਸਿੰਘ, ਰਮਨਦੀਪ ਸਿੰਘ ਸਿੱਧੂ, ਜਗਤਾਰ ਸਿੰਘ ਮੈਂਬਰ, ਰਿੰਕੂ ਸਿੰਘ ਮੈਂਬਰ, ਗੁਰਮੇਲ ਸਿੰਘ, ਰਮਨ ਕੁਮਾਰ ਸਾਮਿਲ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media