ਭੀਖੀ/ਮਾਨਸਾ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਜ਼ਿਲ੍ਹਾ ਮਾਨਸਾ
ਦੂਜੇ ਸਥਾਨ `ਤੇ ਰਿਹਾ ਹੈ। ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਜ਼ਿਲ੍ਹੇ ਦੇ ਕੁੱਲ 7125 ਵਿਦਿਆਰਥੀ ਹਾਜ਼ਰ ਹੋਏ ਸਨ, ਜਿੰਨ੍ਹਾਂ ਵਿਚੋਂ 6574 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਮਾਨਸਾ ਦੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ ਵਿਚੋਂ ਵੀ ਮਾਨਸਾ ਜ਼ਿਲ੍ਹਾ ਦੂਜੇ ਸਥਾਨ `ਤੇ ਰਿਹਾ ਹੈ ਅਤੇ ਅੱਜ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ।ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਪੰਜਾਬ ਭਰ ਵਿਚੋਂ 93.28 ਫ਼ੀਸਦੀ ਨਤੀਜਾ ਦਰ ਨਾਲ ਪਹਿਲੇ ਨੰਬਰ `ਤੇ ਰਿਹਾ, ਉਥੇ ਹੀ ਜ਼ਿਲ੍ਹਾ ਮਾਨਸਾ ਨੇ 92.27 ਫ਼ੀਸਦੀ ਨਤੀਜਾ ਦਰ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਜ਼ਿਲ੍ਹੇ ਲਈ ਹਾਸਲ ਕੀਤੀ ਇਸ ਉਪਲੱਬਧੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਮੂਹ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media