ਧੂਰੀ, 12 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ
ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਰਿਕਾਰਡ ਤੋੜ ਵੋਟਾਂ `ਤੇ ਜਿੱਤ ਪ੍ਰਾਪਤ ਕਰਕੇ 2014 ਦੀਆਂ ਪਿਛਲੀਆਂ ਚੋਣਾਂ ਵਾਲਾ ਇਤਿਹਾਸ ਮੁੜ ਦੁਹਰਾਉਣਗੇ।ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਘੁੱਲੀ ਨੇ ਕਿਹਾ ਕਿ ਭਗਵੰਤ ਮਾਨ ਨੂੰ ਚੁਟਕੁਲੇਬਾਜ਼ ਕਹਿਣ ਵਾਲੇ ਲੋਕਾਂ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੂੰਹ ਦੀ ਖਾਣੀ ਪਵੇਗੀ। ਉਹਨਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚੋਂ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਪਿਆਰ ਕੋਈ ਲੁਕੀ-ਛਿਪੀ ਗੱਲ ਨਹੀਂ ਹੈ।ਆਮ ਆਦਮੀ ਪਾਰਟੀ ਦੀ ਅੰਦਰੂਨੀ ਫੁੱਟ ਬਾਰੇ ਸਵਾਲ ਪੁੱਛੇ ਜਾਣ `ਤੇ ਘੁੱਲੀ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ, ਭਾਜਪਾ ਸਮੇਤ ਹਰੇਕ ਪਾਰਟੀ ਵਿੱਚ ਅੰਦਰੂਨੀ ਫੁੱਟ ਕਿਸੇ ਤੋਂ ਵੀ ਲੁਕੀ-ਛਿਪੀ ਨਹੀਂ ਹੋਈ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਛੋਟੇ-ਮੋਟੇ ਗਿਲੇ ਸ਼ਿਕਵਿਆਂ ਨੂੰ ਵੀ ਕਈ ਵਿਰੋਧੀ ਪਾਰਟੀਆਂ ਵੱਲੋਂ ਵੱਡਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ, ਅਜਿਹੀਆਂ ਪਾਰਟੀਆਂ ਨੂੰ ਪਹਿਲਾਂ ਆਪਣੀ ਮੰਜੀ ਥੱਲੇ ਸੋਟਾ ਫੇਰਣ ਦੀ ਲੋੜ ਹੈ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media