ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਕਾਂਗਰਸ
ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ (ਐਸ.ਸੀ) ਵਿੰਗ ਦੇ ਚੇਅਰਮੈਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕਰਵਾਈ ਗਈ। ਜਿਸ ਵਿੱਚ ਵਿਸੇਸ਼ ਤੌਰ `ਤੇ ਪੁੱਜੇ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਿੱਚ ਨਫਰਤ ਅਤੇ ਜਾਤ-ਪਾਤ ਦੀ ਰਾਜਨੀਤੀ ਕਰਦਿਆਂ ਵੰਡੀਆਂ ਪਾਉਣ ਦੀ ਕੋਝੀ ਚਾਲ ਚੱਲੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਰਾਜ ਵਿੱਚ ਦੇਸ਼ ਵਿੱਚ ਘੱਟ ਗਿਣਤੀ ਲੋਕਾਂ ਖਾਸ ਕਰਕੇ ਦਲਿਤ ਭਾਈਚਾਰੇ ਤੇ ਹੋਏ ਹਮਲਿਆਂ ਨੇ ਉਨਾਂ ਅੰਦਰ ਸਹਿਮ ਦਾ ਮਾਹੌਲ ਪੈਦਾ ਕੀਤਾ।ਔਜਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਾਂਗਰਸ ਸਰਕਾਰ ਦੀ ਦੇਣ ਮਗਨਰੇਗਾ ਸਕੀਮ ਨੂੰ ਬੰਦ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆ ਹਨ ਤਾਂ ਜੋ ਦਲਿਤ ਭਾਈਚਾਰੇ ਤੋਂ ਕੰਮ ਮੰਗਣ ਦਾ ਅਧਿਕਾਰ ਵਾਪਿਸ ਲਿਆ ਜਾ ਸਕੇ।ਔਜਲਾ ਨੇ ਕਿਹਾ ਕਿ ਦੇਸ਼ ਵਿੱਚ ਦਲਿਤ ਭਾਈਚਾਰੇ ਨੂੰ ਬਰਾਬਰੀ ਦਾ ਅਧਿਕਾਰ ਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਕਾਂਗਰਸ ਨੇ ਜਾਗਰੂਕ ਕੀਤਾ ਤੇ ਉਨ੍ਹਾਂ ਦੇ ਹੱਕ ਦੇਣ ਦੀ ਪਹਿਲ ਕੀਤੀ, ਜਦਕਿ ਨਫਰਤ ਦੀ ਰਾਜਨੀਤੀ ਨੂੰ ੳਤਸ਼ਾਹਿਤ ਕਰਨ ਵਾਲੀ ਭਾਜਪਾ ਨੇ ਹਮੇਸ਼ਾਂ ਦਲਿਤ ਵਿਰੋਧੀ ਨੀਤੀ ਤੇ ਕੰਮ ਕੀਤਾ।ਔਜਲਾ ਨੇ ਕਿਹਾ ਕਿ ਦੇਸ਼ ਵਿੱਚ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠਲੀ ਕਾਂਗਰਸ ਦੀ ਸਰਕਾਰ ਬਨਣ ਤੇ ਹਰ ਗਰੀਬ ਪਰਿਵਾਰ ਦੇ ਖਾਤੇ ਵਿੱਚ 72 ਹਜਾਰ ਰੁਪਏ ਸਲਾਨਾ ਦਿਤੇ ਜਾਣਗੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਗਟ ਸਿੰਘ, ਸੁਰਜੀਤ ਸਿੰਘ, ਗੁਰਵੇਲ ਸਿੰਘ, ਸਰਪੰਚ ਲਖਵਿੰਦਰ ਸਿੰਘ, ਸੁਰਲੇਨ ਸਿੰਘ ਸਰਪੰਚ, ਸਰਪੰਚ ਪਰਗਟ ਸਿੰਘ, ਜਸਵੰਤ ਸਿੰਘ ਬਲਾਕ, ਨਿਸ਼ਾਨ ਸਿੰਘ ਮਨੁਖੀ ਅਧਿਕਾਰ ਕਮਿਸ਼ਨ, ਚੇਅਰਮੈਨ ਸੂਬਾ ਸਿੰਘ ਆਦਿ ਹਾਜਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media