Friday, March 20, 2026

ਪਿੰਡ ਝੰਜੋਟੀ ਵਿਖੇ ਗੁਰਜੀਤ ਔਜਲਾ ਦੇ ਹੱਕ ‘ਚ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ

ACD Systems Digital Imaging

ਦੀ ਅਗਵਾਈ ਹੇਠ ਪੰਜਾਬ ਵਿੱਚ ਮਿਸ਼ਨ 13 ਤਹਿਤ ਪੰਜਾਬ ਵਾਸੀਆਂ ਵਲੋਂ ਮਿਲ ਰਹੇ ਭਰਵੇਂ ਸਹਿਯੋਗ ਸਦਕਾ ਕਾਂਗਰਸ ਪਾਰਟੀ ਪੰਜਾਬ ਵਿਚੋਂ ਹੂਝਾ ਫੇਰ ਜਿੱਤ ਪ੍ਰਾਪਤ ਕਰੇਗੀ।
          ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਦਿਲਰਾਜ ਸਿੰਘ ਸਰਕਾਰੀਆ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਸਾਂਝੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਪਿੰਡ ਝੰਜੋਟੀ ਵਿਖੇ ਜੋਨ ਪੱਧਰੀ ਰੈਲੀ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਵਲੋਂ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ 2014 ਵਿੱਚ ਸੱਤਾ ਚ’ ਆਉਣ ਤੋਂ ਪਹਿਲਾਂ ਭਾਜਪਾ ਵਲੋਂ ਦੇਸ਼ ਵਾਸੀਆਂ ਨਾਲ ਕੀਤੇ ਵਾਅਦਿਆਂ ਚ’ 115 ਵਾਅਦੇ ਅਜਿਹੇ ਰਹੇ ਜਿੰਨਾਂ ਨੂੰ ਠੰਢੇ ਬਸਤੇ ਵਿੱਚ ਪਾਉਂਦਿਆਂ ਉਨ੍ਹਾਂ ਨੂੰ ਪੂਰਾ ਕਰਨ ਦਾ ਪ੍ਰਧਾਨ ਮੰਤਰੀ ਮੋਦੀ ਨੇ ਕਦੇ ਸੋਚਿਆ ਵੀ ਨਹੀ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ ਵਿੱਚ ਮੋਦੀ ਸਰਕਾਰ ਨੇ ਜਨਤਾ ਨੂੰ ਸਿਰਫ ਲੁਟਿਆ ਹੀ ਨਹੀਂ ਸਗੋਂ ਮਹਿੰਗਾਈ ਨੂੰ ਸਿਖਰਾਂ ਤੇ ਪਹੁੰਚਾ ਕੇ ਗਰੀਬਾਂ ਨਾਲ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਵਾਅਦਾ ਕਰਨ ਵਾਲੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕਰਦਿਆਂ ਖੇਤੀ ਸੰਦਾਂ ਤੇ ਜੀ.ਐਸ.ਟੀ ਰੂਪੀ ਗੁੰਡਾ ਟੈਕਸ ਲਗਾਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿਤਾ।
               ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ 10 ਸਾਲ ਰਾਜ ਕਰਕੇ ਗਈ ਪੰਥਕ ਪਾਰਟੀ ਅਕਾਲੀ ਦਲ ਦੇ ਰਾਜ ਵਿੱਚ ਜਿਥੇ ਬੇਅਦਬੀ ਘਟਨਾਵਾਂ ਵਾਪਰੀਆਂ ਉਥੇ ਹੀ ਫਿਰਕਾਪ੍ਰਸਤੀ ਨੂੰ ਹਵਾ ਦੇਣ ਵਾਲੀ ਪੰਜਾਬ ਵਿਰੋਧੀ ਪਾਰਟੀ ਭਾਜਪਾ ਨਾਲ ਗਠਜੋੜ ਕਰਕੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਘੱਟ ਗਿਣਤੀ ਲੋਕਾਂ ਤੇ ਹੋਏ ਹਮਲਿਆਂ, ਸਿੱਖਾਂ ਦੇ ਇਤਿਹਾਸਿਕ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਭੰਨਤੋੜ੍ਹ ਅਤੇ ਸ਼ਿਲਾਂਗ ਵਿੱਚ ਸਿੱਖਾਂ ਤੇ ਹੋਏ ਹਮਲਿਆਂ ਤੇ ਚੁੱਪ ਧਾਰ ਕੇ ਸਿੱਖਾਂ ਦੇ ਜਖਮਾਂ ਤੇ ਲੂਣ ਲਾਉਣ ਦਾ ਕੰਮ ਕੀਤਾ।ਸਰਕਾਰੀਆ ਗੁਰਜੀਤ ਸਿੰਘ ਔਜਲਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ।ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਝੰਜੋਟੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਹਰਜਿੰਦਰ ਸਿੰਘ, ਮਨਦੀਪ ਸਿੰਘ, ਭੁਪਿੰਦਰ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਦਲਜੀਤ ਸਿੰਘ ਚੀਮਾ, ਅਮਨਦੀਪ ਸਿੰਘ ਰਿੰਪਲ, ਅਨੂਪ ਸਿੰਘ ਪੱਕੇ ਬੂਹੇ ਵਾਲੇ, ਹਰਪਾਲ ਸਿੰਘ, ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ ਬੱਡੋ, ਸਰਪੰਚ ਸਤਿੰਦਰਜੀਤ ਸਿੰਘ ਸ਼ਿੰਦ ਵਰਨਾਲੀ, ਸਰਪੰਚ ਪਰਮਜੀਤ ਸਿੰਘ ਬੱਗਾ ਖੁਰਦ, ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਆਗੂ ਹਾਜਰ ਸਨ।
 

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply