ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ 10 ਤੋਂ 19 ਸਾਲ ਵਰਗ ਦੇ ਖਿਡਾਰੀਆਂ
(ਲੜਕੇ-ਲੜਕੀਆਂ) ਦੀ 3 ਰੋਜ਼ਾ ਰਾਸ਼ਟਰ ਪੱਧਰੀ ਦੂਜੀ ਆਲ ਇੰਡੀਆ ਓਪਨ ਨੈਸ਼ਨਲ ਚੈਂਪੀਅਨਸ਼ਿਪ ਸਥਾਨਕ ਅਲਗਜੈਂਡਰਾ ਪਬਲਿਕ ਸਕੂਲ ਵਿਖੇ ਸ਼ੁਰੂ ਹੋ ਗਈ।ਜਿਸ ਵਿੱਚ ਦੇਸ਼ ਭਰ ਤੋਂ ਖੋ-ਖੋ, ਬਾਸਕਿਟ ਬਾਲ, ਵਾਲੀਬਾਲ, ਸਕੈਟਿੰਗ, ਸ਼ਤਰੰਜ਼, ਕਬੱਡੀ, ਯੋਗਾ, ਕ੍ਰਿਕੇਟ, ਹੈਂਡਬਾਲ ਤੇ ਹਾਕੀ ਆਦਿ ਖੇਡਾਂ ਦੇ ਹਜ਼ਾਰਾਂ ਖਿਡਾਰੀ ਹਿੱਸਾ ਲੈ ਰਹੇ ਹਨ। ਸੰਸਥਾ ਦੇ ਜਨਰਲ ਸਕੱਤਰ ਸੰਤੋਸ਼ ਕੁਮਾਰ ਨੇ ਦੱਸਿਆ ਕਿ ਇਸ ਖੇਡ ਪ੍ਰਤੀਯੋਗਤਾ ਨੂੰ ਨਿਰਪੱਖ ਤੇ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਮਾਨਤਾ ਪ੍ਰਾਪਤ ਮਾਹਿਰ ਕੋਚਾਂ, ਜੱਜਾਂ ਤੇ ਤਕਨੀਕੀ ਮਾਹਿਰਾਂ ਦੀ ਡਿਊਟੀ ਲਗਾਈ ਗਈ ਹੈ ਜਦੋਂ ਕਿ ਬਾਹਰੋਂ ਆਏ ਖਿਡਾਰੀਆਂ ਦੇ ਰਹਿਣ-ਸਹਿਣ ਤੇ ਜਲ-ਪਾਣ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਕਿਸੇ ਟੀਮ ਨੂੰ ਕਿਸੇ ਵੀ ਮੁਸ਼ਕਲ ਦੀ ਸੂਰਤ ਵਿੱਚ ਨਿਪਟਾਰੇ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜੇਤੂ ਟੀਮਾਂ ਨੂੰ ਆਕਰਸ਼ਕ ਇਨਾਮਾਂ ਦੇ ਨਾਲ ਨਿਵਾਜ਼ਿਆ ਜਾਵੇਗਾ। ਖੋ-ਖੋ ਦੇ ਪਹਿਲੇ ਦਿਨ ਦੇ ਮੁਕਾਬਲਿਆਂ ਦਾ ਸ਼ੁਭਆਰੰਭ ਜਨਰਲ ਸਕੱਤਰ ਸੰਤੋਸ਼ ਕੁਮਾਰ ਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤਾ।
ਇਸ ਮੌਕੇ ਮੁਨੀਸ਼ ਕੁਮਾਰ, ਅਮਿਤ ਕੁਮਾਰ ਪਹਿਲਵਾਨ, ਜੋਗਿੰਦਰਪਾਲ ਸ਼ਰਮਾ, ਸੌਂਦਰ ਰਾਜਨ, ਸੁਬਰਾਮਨੀ ਆਦਿ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media