ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਦੀ ਦਸਵੀਂ ਕਲਾਸ ਦੀ
ਵਿਦਿਆਰਥਣ ਖੁਸ਼ਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ, ਸੰਦੀਪ ਕੌਰ ਨੇ 91% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਦਸਵੀਂ ਦੇ 15 ਤੋਂ ਵੱਧ ਵਿਦਿਆਰਥੀਆਂ ਨੇ 80% ਤੇ ਬਾਕੀ ਵਿਦਿਆਰਥੀਆਂ ਨੇ 70% ਅੰਕ ਪ੍ਰਾਪਤ ਕੀਤੇ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਮੈਨੇਜਮੈਂਟ ਦੇ ਮੈਂਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਨਰਿੰਦਰਪਾਲ ਵਸ਼ਿਸ਼ਟ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ `ਤੇ ਸਕੂਲ ਸਟਾਫ਼ ਨੂੰ ਵਧਾਈਆਂ ਦਿੱਤੀਆਂ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media