ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਮਾਂ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ।ਨਰਸਰੀ
ਤੋਂ ਲੈ ਕੇ 8ਵੀਂ ਤੱਕ ਬੱਚਿਆਂ ਨੇ ਇਸ ਦਿਹਾੜੇ ਨੂੰ ਆਪਣੇ ਆਪਣੇ ਅੰਦਾਜ਼ ਨਾਲ ਮਨਾਇਆ।ਸਕੂਲ ਦੇ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਆਪਣੀਆਂ ਤੋਤਲੀਆਂ ਆਵਾਜ਼ਾਂ ਨਾਲ ਮਦਰਜ਼ ਡੇਅ ਲਈ ਕਵਿਤਾਵਾਂ ਗਾ ਕੇ ਆਪਣੀਆਂ ਮਾਵਾਂ ਲਈ ਪਿਆਰ ਦਾ ਪ੍ਰਗਟਾਵਾ ਕੀਤਾ।ਪਹਿਲੀ ਤੋਂ ਅੱਠਵੀਂ ਜਮਾਤ ਦੇ ਭੱਚਿਆਂ ਨੇ ਆਪਣੀਆਂ ਮਾਵਾਂ ਲਈ ਆਪਣੇ ਹੱਥਾਂ ਨਾਲ ਸੋਹਣੇ ਸੋਹਣੇ ਕਾਰਡ ਬਣਾਏ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਮਾਂ ਤੋਂ ਬਿਨਾਂ ਜੀਵਨ ਦੀ ਕਲਪਨਾ ਕਰਨਾ ਵੀ ਬੇਕਾਰ ਹੈ। ਮਾਂ ਧਰਤੀ `ਤੇ ਰੱਬ ਦਾ ਦੂਜਾ ਰੂਪ ਹੈ।ਹਰ ਇਨਸਾਨ ਦੇ ਜੀਵਨ ਵਿੱਚ ਮਾਂ ਦੀ ਭੂਮਿਕਾ ਅਹਿਮ ਹੈ।ਸਕੂਲ ਮੁਖੀ ਨੇ ਬੱਚਿਆਂ ਵਲੋਂ ਕੀਤੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਸਕੂਲ ਦੇ ਅਧਿਆਪਕ ਕਿਰਨਪਾਲ ਸਿੰਘ, ਸਪਨਾ ਰਾਣੀ, ਜਸਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਵੀ ਮੌਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media