Friday, November 13, 2026

ਚੋਣਾਂ ਵਿੱਚ ਲੋਕ ਬਾਦਲ ਪਰਿਵਾਰ ਨੂੰ ਦਿਨੇ ਤਾਰੇ ਦਿਖਾਉਣਗੇ – ਗੁਰਸੇਵਕ ਸਿੰਘ ਜਵਾਹਰਕੇ

ਭੀਖੀ, 13 ਮਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਬਠਿੰਡਾ ਤੋਂ ਬਰਗਾੜੀ ਮੋਰਚੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲੋਕ ਸਭਾ ਤੋਂ ਚੋਣ ਲੜ ਰਹੇ PUNJ1305201901ਉਮੀਦਵਾਰਾਂ ਗੁਰਸੇਵਕ ਸਿੰਘ ਜਵਾਹਰਕੇ ਨੇ ਕਸਬਾ ਭੀਖੀ ਦੇ ਪਿੰਡ ਮੱਤੀ, ਸਮਾਉਂ ਵਿਖੇ ਰੈਲੀ ਸੰਬੋਧਨ ਕੀਤਾ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਦੇਸ਼ ਨੂੰ ਖੂਬ ਲੁੱਟਿਆ ਹੈ।ਮੋਦੀ ਸਰਕਾਰ ਤੇ ਤੰਜ਼ ਕੱਸਦਿਆਂ ਉਹ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਮੁੱਕਰ ਗਈ।ਮੋਦੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ `ਤੇ ਸੁਆਮੀਨਾਥਨ ਰਿਪੋਰਟ ਲਾਗੂ ਕਰਨਗੇ ਤੇ ਕਿਸਾਨਾਂ ਨੂੰ ਮਹਿੰਗੇ ਭਾਅ ਦੇ ਡੀਜ਼ਲ, ਖਾਦਾਂ ਤੇ ਸਪਰੇਆਂ ਤੋਂ ਵੀ ਛੁਟਕਾਰਾ ਮਿਲ ਜਾਵੇਗਾ।
             ਪ੍ਰੰਤੂ ਸਰਕਾਰ ਬਣਨ `ਤੇ ਕੁੱਝ ਵੀ ਨਹੀਂ ਕੀਤਾ ਅਤੇ ਕਿਸਾਨਾਂ ਵਲੋਂ ਖ਼ੁਦਕਸ਼ੀਆਂ ਦਾ ਦੋਰ ਉਸੇ ਤਰ੍ਹਾਂ ਚੱਲਦਾ ਜਾ ਰਿਹਾ ਹੈ।ਉਨ੍ਹਾਂ ਬਾਦਲ ਸਰਕਾਰ `ਤੇ ਦੋਸ਼ ਲਗਾਉਂਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਸਬੰਧੀ ਬਹਿਬਲ ਕਲਾਂ ਵਿਖੇ ਸ਼ਾਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਉਪਰ ਗੋਲੀ ਚਲਾਉਣ ਪਿੱਛੇ ਬਾਦਲਾਂ ਦਾ ਹੱਥ ਸੀ ਅਤੇ ਇਸ ਨਾਮੁਆਫੀਯੋਗ ਗੁਨਾਹ ਲਈ ਉਨ੍ਹਾਂ ਨੂੰ ਸਜ਼ਾ ਹੋਣੀ ਚਾਹੀਦੀ ਹੈ।ਉਨ੍ਹਾਂ ਆਖਿਆ ਕਿ ਬਾਦਲ ਪਰਿਵਾਰ ਖ਼ੁਦ ਮਹਿਸੂਸ ਕਰ ਰਿਹਾ ਹੈ ਕਿ ਸਿਆਸੀ ਖੇਤਰ ਵਿਚ ਉਨ੍ਹਾਂ ਦਾ ਖਾਤਮਾ ਹੋਣ ਕਿਨਾਰੇ ਹੈ।ਉਨ੍ਹਾਂ ਨੇ ਕਿਹਾ ਕਿ ਜਨਤਾ ਹੁਣ ਲੋਕ ਸਭਾ ਚੋਣਾਂ ਵਿੱਚ ਬਾਦਲ ਪਰਿਵਾਰ ਨੂੰ ਦਿਨੇ ਤਾਰੇ ਦਿਖਾਉਣਗੇ।ਕਾਂਗਰਸ ਪਾਰਟੀ `ਤੇ ਬੋਲਦਿਆਂ ਉਨ੍ਹਾਂ ਕਿਹਾ ਕਿ 2 ਸਾਲ ਦੇ ਕਰੀਬ ਸਰਕਾਰ ਬਣੀ ਨੂੰ ਹੋ ਗਿਆ ਹੈ, ਪ੍ਰੰਤੂ ਨੋਜਵਾਨਾਂ ਨੂੰ ਘਰ ਘਰ ਰੋਜ਼ਗਾਰ ਅਤੇ ਸਮਾਰਟ ਫੋਨ ਦੇਣ ਤੋਂ ਇਲਾਵਾ ਹੋਰ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।ਖਹਿਰਾ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਖਹਿਰਾ ਇਸ ਇਲਾਕੇ ਦਾ ਨਾਂ ਤਾਂ ਵਸਨੀਕ ਹੈ ਅਤੇ ਨਹੀਂ ਉਸ ਨੂੰ ਬਠਿੰਡਾ ਹਲਕੇ ਦੇ ਲੋਕਾਂ ਦੀ ਕੋਈ ਫਿਕਰ ਹੈ।ਇਸ ਮੌਕੇ ਤੇ ਉਨ੍ਹਾਂ ਨਾਲ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply