Thursday, August 27, 2026

ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਬੱਚਿਆਂ ਨੇ ਕੱਢੀ ਸਾਈਕਲ ਰੈਲੀ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵੋਟਰਾਂ ਨੂੰ ਜਗਾਉਣ ਦੇ ਮਕਸਦ ਨਾਲ ਬੱਚਿਆਂ ਵੱਲੋਂ ਸਾਈਕਲ ਰੈਲੀ ਕੱਢੀ ਗਈ। ਜੋ ਮਾਲ ਰੋਡ ਤੋਂ ਸ਼ੁਰੂ PUNJ1305201904ਹੋ ਕੇ ਲਾਰੈਂਸ ਰੋਡ, ਜਾਮਨੂੰਆਂ ਵਾਲੀ ਸੜਕ, ਟਰਿਲੀਅਮ ਮਾਲ, ਰਤਨ ਸਿੰਘ ਚੌਕ, ਹਰਤੇਜ ਹਸਪਤਾਲ ਤੋਂ ਹੁੰਦੀ ਹੋਈ ਮਾਲ ਰੋਡ ਵਿਖੇ ਹੀ ਸਮਾਪਤ ਹੋਈ।
             ਰੈਲੀ ਨੂੰ ਸ਼ੁਰੂ ਕਰਨ ਲਈ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵਿਸੇਸ਼ ਤੌਰ `ਤੇ ਹਾਜਰ ਹੋਏ।ਉਨਾਂ ਰੈਲੀ ਵਿਚ ਭਾਗ ਲੈ ਰਹੇ ਬੱਚਿਆਂ ਦੀ ਪ੍ਰਸੰਸਾ ਕੀਤੀ ਜੋ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨਾਂ ਕਿਹਾ ਕਿ ਅੰਮਿ੍ਰਤਸਰ ਦੇ ਲੋਕ ਜਿੰਨਾ ਦੇਸ਼ ਦੇ ਹਰ ਮੋਰਚੇ ਉਤੇ ਸੁਚੱਜੀ ਅਗਵਾਈ ਕੀਤੀ ਹੈ, ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਦੀ ਲੋੜ ਨਹੀਂ ਪੈਣੀ ਚਾਹੀਦੀ, ਸਗੋਂ ਇਥੋਂ ਦੇ ਨਿਵਾਸੀ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹੋਏ ਵੱਧ ਤੋਂ ਵੱਧ ਮੱਤਦਾਨ ਕਰਕੇ ਦੇਸ਼ ਦੀ ਅਗਵਾਈ ਕਰਨ।ਉਨਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਜਿੱਥੇ ਆਪ ਵੋਟ ਪਾਉਣ ਲਈ ਬੂਥ ਉਤੇ ਜਾਈਏ, ਉਥੇ ਆਮ ਲੋਕਾਂ ਨੂੰ ਵੀ ਪ੍ਰੇਰਿਤ ਕਰੀਏ।
                 ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ, ਸਾਈਕਲਿੰਗ ਕੋਚ ਸਿਮਰਨਜੀਤ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply