ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਪੇਂਡੂ ਖੇਤਰ ਦਾ ਉਹ ਅਦਾਰਾ ਹੈ ਜਿਸ ਨੇ ਥੋੜ੍ਹੇ ਸਮੇਂ ’ਚ
ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਕਾਲਜ ਦੇ ਇਸ ਅਕਾਦਮਿਕ ਸ਼ੈਸਨ ਵਿੱਚ ਸਕੂਲ ਵਿੰਗ ਦੇ ਸੀਨੀਅਰ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਕਾਲਜ ਵਿੱਚੋਂ ਕਾਮਰਸ ਵਿਭਾਗ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਕਾਲਜ ’ਚੋਂ ਅੱਵਲ ਸਥਾਨ ਹਾਸਲ ਕੀਤਾ।ਇਸ ਤੋਂ ਬਾਅਦ ਹੁਮੈਨੀਟੀਜ਼ ਗਰੁੱਪ ਦੀ ਵਿਦਿਆਰਥਣ ਰਾਜਬੀਰ ਕੌਰ ਅੱਵਲ ਰਹੀ ਅਤੇ ਬਾਜੀ ਮਾਰਦਿਆਂ ਸਾਇੰਸ ਗਰੁੱਪ ਦੀ ਵਿਦਿਆਰਥਣ ਮਨਪ੍ਰੀਤ ਕੌਰ ਆਪਣੀ ਸਟਰੀਮ ’ਚੋਂ ਅੱਵਲ ਸਥਾਨ ਹਾਸਲ ਕਰਦਿਆਂ ਇਲਾਕੇ ਭਰ ’ਚ ਆਪਣੀ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਆਪਣੇ ਵਿਚਾਰ ਪ੍ਰਗਟ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਬਹੁਤ ਹੀ ਖੁਸ਼ੀ ਭਰੇ ਅੰਦਾਜ ’ਚ ਕਿਹਾ ਕਿ ਕਾਲਜ ’ਚੋਂ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨਾਲ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਇਲਾਕੇ ਭਰ ’ਚ ਅਸੀਂ ਮਿਹਨਤ ਅਤੇ ਨਿਸ਼ਠਾ ਸਦਕਾ ਉਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸੁਚਾਰੂ ਢੰਗ ਨਾਲ ਤਰਾਸ਼ ਰਹੇ ਹਾਂ ਜਿਨ੍ਹਾਂ ਕੋਲ ਐਸੀਆਂ ਸੁਵਿਧਾਵਾਂ ਦੀ ਘਾਟ ਹੈ।ਉਨ੍ਹਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦਾ ਵਿਸ਼ਵਾਸ ਦਿਵਾਉਂਦੇ ਹੋਏ ਇਹ ਕਿਹਾ ਕਿ ਆਉਣ ਵਾਲੇ ਸਮੇਂ ’ਚ ਵਿਦਿਆਰਥੀਆਂ ਨੂੰ ਪੇਸ਼ ਆਉਣ ਵਾਲੀਆਂ ਚੁਣੌਤੀਆਂ ਨਾਲ ਲੜਣ ਦੇ ਯੋਗ ਬਣਾਉਣ ਲਈ ਕਾਲਜ ਵਿਵਹਾਰਕ ਵਿੱਦਿਆ ਪ੍ਰਦਾਨ ਕਰਨ ’ਚ ਯਤਨਸ਼ੀਲ ਰਹੇਗਾ।
ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਪ੍ਰਾਪਤੀ ਦਾ ਸਿਹਰਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਪ੍ਰਿੰਸੀਪਲ ਡਾ. ਐਚ.ਬੀ ਸਿੰਘ ਅਤੇ ਸਮੂਹ ਸਟਾਫ ਦੀ ਅਣਥੱਕ ਮਿਹਨਤ ਨੂੰ ਦਿੱਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media