Saturday, June 27, 2026

ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਵੱਲੋਂ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ PUNJ1305201911ਨੂੰ ਸਮਰਪਿਤ ਇੱਕ ਸੈਮੀਨਾਰ ਤਰਨ ਤਾਰਨ ਰੋਡ ਸਥਿਤ ਨਿੱਜੀ ਸਕੂਲ ਵਿੱਚ ਕਰਵਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮੰਜ਼ਿਲ ਨੇ ਕੀਤੀ, ਜਦਕਿ ਖੁਸ਼ਵਿੰਦਰ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।
              ਆਪਣੇ ਸੰਬੋਧਨ ਵਿੱਚ ਪ੍ਰੋ: ਮੇਜਰ ਸਿੰਘ, ਕੁਲਵੰਤ ਸਿੰਘ ਅਣਖੀ, ਗਿਆਨ ਸਿੰਘ ਬਮਰਾਹ, ਸੁਖਦੇਵ ਸਿੰਘ ਸਹਿਮੀ ਆਦਿ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।ਬੁਲਾਰਿਆਂ ਨੇ ਹਾਜ਼ਰ ਭਾਈਚਾਰੇ ਨੂੰ ਜਿਥੇ ਆਪਣੀ ਵਿਰਾਸਤ ਤੇ ਸਭਿਆਚਾਰ ਦੀ ਸੰਭਾਲ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ, ਉਥੇ ਸਰਕਾਰੇ ਦਰਬਾਰੇ ਪਹੁੰਚ ਵਧਾਉਣ ਲਈ ਧਾਰਮਿਕ, ਸਮਾਜਿਕ ਤੇ ਰਾਜਨੀਤਕ ਖੇਤਰ ਵਿੱਚ ਬਿਨ੍ਹਾਂ ਕਿਸੇ ਝਿਜਕ ਦੇ ਅੱਗੇ ਹੋ ਕੇ ਵਿਚਰਣ ਲਈ ਕਿਹਾ।ਉਨਾਂ ਨੇ ਭਾਈਚਾਰੇ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਖਾਸਕਰ ਲੜਕੀਆਂ ਨੂੰ ਉਚ ਦਰਜ਼ੇ ਦੀ ਪੜਾਈ ਵੀ ਜਰੂਰ ਕਰਵਾਉਣ।ਮੰਚ ਸੰਚਾਲਨ ਜਸਬੀਰ ਸਿੰਘ ਸੱਗੂ ਨੇ ਕੀਤਾ।
            ਸੰਸਥਾ ਦੇ ਸਰਪ੍ਰਸਤ ਖੁਸ਼ਵਿੰਦਰ ਸਿੰਘ ਤੇ ਪ੍ਰਧਾਨ ਮਨਜੀਤ ਸਿੰਘ ਮੰਜ਼ਿਲ ਨੇ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਦੇ ਅਹੁਦੇਦਾਰਾਂ ਜਤਿੰਦਰ ਸਿੰਘ ਵਿਰਦੀ, ਗੁਰਮੀਤ ਸਿੰਘ ਠੇਕੇਦਾਰ, ਹਰਜੀਤ ਸਿੰਘ ਠੇਕੇਦਾਰ, ਪਿਆਰਾ ਸਿੰਘ ਮਠਾਰੂ, ਜਗਜੀਤ ਸਿੰਘ ਵੱਲ੍ਹਾ, ਹਰਪਾਲ ਸਿੰਘ ਬਮਰਾਹ, ਅਮਰ ਸਿੰਘ, ਲਖਬੀਰ ਸਿੰਘ ਘੁੰਮਣ, ਦਲਜੀਤ ਸਿੰਘ, ਜਸਬੀਰ ਸਿੰਘ, ਗੁਰਬਖਸ਼ ਸਿੰਘ ਵੰਦਲ, ਤਜਿੰਦਰ ਸਿੰਘ, ਜੁਗਿੰਦਰ ਸਿੰਘ, ਦਰਬਾਰਾ ਸਿੰਘ, ਸੁਖਵਿੰਦਰ ਸਿੰਘ ਵਿਰਦੀ, ਗੁਰਜਿੰਦਰ ਸਿੰਘ ਅਤੇ ਰਣਜੀਤ ਸਿੰਘ ਰਾਜਾ ਨੂੰ ਸਨਮਾਨਿਤ ਕੀਤਾ।ਹਾਜ਼ਰੀਨ ਲਈ ਠੰਢੇ ਮਿੱਠੇ ਜਲ ਅਤੇ ਰਿਫਰੈਸ਼ਮੈਂਟ ਦਾ ਪ੍ਰੰਬਧ ਵੀ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply