ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸਕੱਤਰ ਜਤਿੰਦਰ ਪਾਲ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ
ਦੌਰਾ ਕੀਤਾ ਗਿਆ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਨੂੰਨੀ ਸਹਾਇਤਾ ਲਈ ਫਾਰਮ ਭਰੇ ਗਏ।ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਬਾਰੇ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਬਲਵਿੰਦਰ ਸਿੰਘ ਜੇਲ੍ਹ ਸੁਪਰਡੈਂਟ ਵੀ ਮੋਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media