2 ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ `ਚ ਚੋਣ – ਮੁੱਖ ਅਧਿਆਪਕਾ ਮਿਸ ਨੀਨਾ
ਬਟਾਲਾ, 14 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਜਿਥੇ ਸਕੂਲ਼ ਦਾ
ਨਤੀਜਾ 100 ਫੀਸਦ ਰਿਹਾ, ਉਥੇ ਤਿੰਨ ਵਿਦਿਆਰਥੀਆਂ ਨੇ 80 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕੀਤੇ ਹਨ।ਇਸ ਤੋਂ ਇਲਾਵਾ ਦੋ ਵਿਦਿਆਰਥੀ ਮੈਰੀਟੋਰੀਅਸ ਸਕੂਲ ਵਾਸਤੇ ਚੁਣੇ ਗਏ।
ਸਕੂਲ ਦੀ ਮੁੱਖ ਅਧਿਆਪਕਾ ਮਿਸ ਨੀਨਾ ਨੇ ਦੱਸਿਆ ਕਿ ਸਕੂਲ ਦੇ ਤਿੰਨ ਵਿਦਿਆਰਥੀ ਬਿਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਦਿਨੇਸ਼ ਪੁੱਤਰ ਕੇਵਲ ਕ੍ਰਿਸ਼ਨ, ਰਣਯੋਧ ਸਿੰਘ ਨੇ 80 ਫੀਸਦ ਤੋਂ ਵੱਧ ਨੰਬਰ ਲੈ ਕੇ ਆਪਣੇ ਸਕੂਲ ਤੇ ਅਧਿਆਪਕਾਂ ਦਾ ਨਾਂ ਰੌਸਨ ਕੀਤਾ ਹੈ।ਇਸ ਮੌਕੇ ਗਾਈਡੈਸ ਅਧਿਆਪਕਾ ਬਿਮਲਾ ਦੇਵੀ, ਮਨਜਿੰਦਰ ਸਿੰਘ, ਅਨੁ ਅਰੋੜਾ, ਯਾਦਵਿੰਦਰ ਕੌਰ, ਨਵਨੀਤ ਕੌਰ, ਰੁਪਿੰਦਰ ਕੌਰ, ਸਤਿੰਦਰ ਕੌਰ, ਕੁਲਦੀਪ ਕੁਮਾਰ, ਗੀਤਾ ਅਗਰਵਾਲ, ਰੇਨੂੰ ਬਾਲਾ, ਨਿਰਮਲ ਕੌਰ, ਕਿਰਨ ਦੀਪ ਕੌਰ, ਸ਼ੈਲੀ ਸ਼ਰੀਨ ਆਦਿ ਅਧਿਆਪਕ ਨੇ ਬੱਚਿਆਂ ਨੂੰ ਮੁਬਾਰਕਾਂ ਦਿੱਤੀਆਂ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media