Monday, September 21, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ-ਦਿਵਸ’ ਮਨਾਇਆ PUNJ1405201911ਗਿਆ।ਸਕੂਲ ਦੇ ਬੱਚਿਆਂ ਦੀ ਟੀਮ ਵੱਲੋਂ ‘ਸ਼ਬਦ ਗਾਇਨ’ ਨਾਲ ਉਪਰੰਤ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਨੇ ਸਭਿਆਚਾਰ ਦੀਆਂ ਵੱੱਖ-ਵੱਖ ਵੰਨਗੀਆਂ ਗੀਤ, ਨਾਚ, ਨਾਟਕ, ਸਮੂਹ-ਨਾਚ ਰਾਹੀਂ ਮਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ।ਚੌਥੀ ਤੋਂ ਅਠਵੀਂ ਜਮਾਤ ਤੱਕ ਦੇ ਬੱਚਿਆਂ ਵਲੋਂ ਅਜੋਕੇ ਸਮੇਂ ਬਿਰਧ ਆਸ਼ਰਮਾਂ ਦੀ ਵੱਧ ਰਹੀ ਗਿਣਤੀ `ਤੇ ਪੇਸ਼ ਕੀਤੇ ਨਾਟਕ ਦੌਰਾਨ ਬੱਚਿਆਂ ਦੀ ਬਿਹਤਰੀਨ ਪੇਸ਼ਕਾਰੀ ਨੇ ਸਭ ਨੂੰ ਭਾਵੁਕ ਕਰ ਦਿੱਤਾ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ ਤੇ ਜਸਪਾਲ ਸਿੰਘ ਢਿਲੋਂ ਨੇ ਬੱਚਿਆਂ ਨੂੰ ‘ਮਾਂ ਦਿਵਸ’ ਦੀਆਂ ਸ਼ੁਭਕਾਮਾਨਵਾਂ ਦਿੱਤੀਆਂ।
              ਸਕੂਲ ਪਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਮਹਿਮਾਨਾਂ ਤੇ ਹੋਰ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਆਧੁਨਿਕ ਸਮੇਂ ਦੀਆਂ ਮਾਂਵਾਂ ਨੂੰ ਬੱਚਿਆਂ `ਚ ਨੈਤਿਕ ਕਦਰਾਂ ਕੀਮਤਾਂ ਦਾ ਸੰਚਾਰ ਕਰਨ ਦਾ ਸੰਦੇਸ਼ ਦਿੱਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply