ਸਮਰਾਲਾ, 14 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਹਾਈ ਸਕੂਲ ਕਕਰਾਲਾ ਕਲਾਂ ਵਿਖੇ ਦਸਵੀਂ ਜਮਾਤ `ਚ ਅੱਵਲ ਰਹਿਣ ਵਾਲੇ
ਬੱਚਿਆਂ ਦਾ ਸਨਮਾਨ ਸਮਾਗਮ ਕਰਵਾਇਆ ਗਿਆ।ਸਕੂਲ ਮੁੱਖ ਅਧਿਆਪਕਾ ਤੇਜਿੰਦਰਪਾਲ ਕੌਰ ਨੇ ਦੱਸਿਆ ਹੈ ਕਿ ਦੱਸਵੀ ਕਲਾਸ ਦੇ ਬੋਰਡ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ `ਤੇ ਆਉਣ ਵਾਲੇ ਵਿਦਿਆਰਥੀਆਂ ਗੁਰਜੋਤ ਕੌਰ ਨੇ 88.46 ਪ੍ਰਤੀਸ਼ਤ ਅੰਕ, ਗੰਗਾ ਸਿੰਘ ਅਤੇ ਹੈਵਨਪ੍ਰੀਤ ਕੌਰ ਨੇ 86.61 ਪ੍ਰਤੀਸ਼ਤ ਅੰਕ ਅਤੇ ਅਜ਼ਲੀ ਕੁਮਾਰੀ ਨੇ 81.23 ਫੀਸਦ ਅੰਕ ਪ੍ਰਾਪਤ ਕੀਤੇ।ਇੰਨਾਂ ਚਾਰਾਂ ਵਿਦਿਆਰਥੀਆਂ ਦਾ ਸਕੂਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨਾਂ ਕਿਹਾ ਕਿ 21 ਵਿਦਿਆਰਥੀਆਂ ਵਿੱਚੋਂ 14 ਬੱਚੇ ਸਾਰੇ ਸਾਰੇ ਵਿਸ਼ਿਆਂ ਵਿੱਚੋਂ ਵਧੀਆ ਅੰਕ ਲੈ ਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ।
ਸਰਪੰਚ ਦਲਜੀਤ ਸਿੰਘ, ਸਾਬਕਾ ਸਰਪੰਚ ਕਮਲਜੀਤ ਸਿੰਘ, ਜਰਨੈਲ ਸਿੰਘ ਅਧਿਆਪਕ ਕਮਲਜੀਤ ਸਿੰਘ, ਤਲਵਿੰਦਰ ਸਿੰਘ, ਮਨਜਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਭਜੋਤ ਕੌਰ ਅਤੇ ਸੁਵਿੰਦਰ ਕੌਰ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਆਉਣ ਵਾਲੀ ਜ਼ਿੰਦਗੀ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ।ਇਸ ਮੌਕੇ ਕਕਰਾਲਾ ਕਲਾਂ ਦੇ ਪੰਚਾਇਤ ਮੈਂਬਰ, ਐਸ.ਐਮ.ਸੀ ਚੇਅਰਮੈਨ ਅਤੇ ਕਮੇਟੀ ਮੈਂਬਰ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media