Wednesday, March 4, 2026

ਰਾਜ ਪੱਧਰੀ ਮੈਰਿਟ ਸੂਚੀ `ਚ ਨਾਮ ਦਰਜ਼ ਕਰਵਾਉਣ ਵਾਲੇ ਵਿਦਿਆਰਥੀ ਸਨਮਾਨਿਤ

ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਰਾਜ ਪੱਧਰੀ PUNJ1505201904ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਣਥੱਕ ਮਿਹਨਤ, ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਸਦਕਾ ਮਾਨਸਾ ਜ਼ਿਲ੍ਹਾ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਪੂਰੇ ਸੂਬੇ ਵਿੱਚੋਂ ਦੂਜੇ ਨੰਬਰ `ਤੇ ਆਇਆ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਖੁਸ਼ੀ ਅਤੇ ਗਰਵ ਮਹਿਸੂਸ ਕਰਦਿਆਂ ਕਿਹਾ ਕਿ ਜਿਲ੍ਹਾ ਮਾਨਸਾ ਹਰੇਕ ਖੇਤਰ ਵਿੱਚ, ਚਾਹੇ ਉਹ ਸਿੱਖਿਆ ਦਾ ਖੇਤਰ ਹੋਵੇ, ਖੇਡਾਂ ਦਾ ਖੇਤਰ ਹੋਵੇ ਜਾਂ ਵੋਟਾਂ ਦੀ ਵੱਧ ਪ੍ਰਤੀਸ਼ਤਤਾ ਹੋਵੇ, ਲਗਾਤਾਰ ਮੋਹਰੀ ਹੈ।ਉਨ੍ਹਾਂ ਕਿਹਾ ਕਿ 10ਵੀਂ ਅਤੇ 12ਵੀਂ ਵਿੱਚ ਮੈਰਿਟ `ਚ ਥਾਂ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਕੇ ਉਹ ਖੁਦ ਵੀ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੈਰਿਟ ਵਿੱਚ ਆਏ ੱੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ `ਤੇ ਵਧਾਈ ਦਿੱਤੀ।
                ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਭਾਸ਼ ਚੰਦਰ ਨੇ ਕਿਹਾ ਕਿ ਇਸ ਵਾਰ 10ਵੀਂ ਵਿੱਚ 91.17 ਫੀਸਦੀ ਅਤੇ 12ਵੀਂ ਵਿੱਚ 92.27 ਫੀਸਦੀ ਅੰਕਾਂ ਨਾਲ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਵਿੱਚੋਂ 9 ਵਿਦਿਆਰਥੀਆਂ ਅਰਸ਼ਦੀਪ ਕੌਰ, ਲਬਜੋਤ ਕੌਰ, ਬਿਕਰਮਜੀਤ ਕੌਰ, ਮੁਸਕਾਨ ਰਾਣੀ, ਰਮਨਦੀਪ ਕੌਰ, ਕਮਲਪ੍ਰੀਤ ਕੌਰ, ਕਿਰਨਦੀਪ ਕੌਰ, ਸਲੋਨੀ ਗਰਗ ਅਤੇ ਕੋਮਲ ਨੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ 12ਵੀਂ ਦੇ ਨਤੀਜਿਆਂ ਵਿੱਚ ਮੁਸਕਾਨ ਅਰੋੜਾ, ਰੁਪਿੰਦਰ ਕੌਰ, ਦੀਕਸ਼ਾ ਸਿੰਗਲਾ, ਕਪਿਲ ਗਰਗ ਅਤੇ ਅਮਨਦੀਪ ਕੌਰ ਨੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।   
              ਸਨਮਾਨ ਸਮਾਰੋਹ ਮੌਕੇ ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਨੂੰ ਭੇਜਿਆ ਪ੍ਰਸ਼ੰਸ਼ਾ ਪੱਤਰ ਡਿਪਟੀ ਕਮਿਸ਼ਨਰ ਨੇ ਦੋਵੇਂ ਅਧਿਕਾੀਆਂ ਨੂੰ ਸੌਂਪਿਆ।ਇਸ ਤੋਂ ਇਲਾਵਾ 10ਵੀਂ ਜਮਾਤ ਵਿੱਚ 100 ਫੀਸਦੀ ਨਤੀਜਾ ਲਿਆਉਣ ਵਾਲੇ 38 ਅਤੇ 12ਵੀਂ ਜਮਾਤ ਵਿੱਚ 100 ਫੀਸਦੀ ਨਤੀਜਾ ਲਿਆਉਣ ਵਾਲੇ 29 ਸਕੂਲਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਮੈਂਟਰਾਂ ਬਲਜਿੰਦਰ ਜੌੜਕੀਆਂ (ਅੰਗਰੇਜ਼ੀ ਤੇ ਐਸ.ਐਸ), ਰੁਪਿੰਦਰ ਸਿੰਘ (ਗਣਿਤ ਤੇ ਪੰਜਾਬੀ) ਅਤੇ ਤਰਸੇਮ ਸਿੰਘ (ਵਿਗਿਆਨ ਤੇ ਹਿੰਦੀ) ਨੂੰ ਵੀ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।
             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਆਦਿਤਯ ਢੱਚਵਾਲ, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਸਿਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਰਾਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰਾਮਜੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੰਘ ਅਤੇ ਨਰਿੰਦਰ ਸਿੰਘ ਮੋਹਲ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply