ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ਿਵਦੁਲਾਰ ਸਿੰਘ ਢਿੱਲੋਂ ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸਾਰੇ ਵੋਟਰ ਦੇਸ਼ ਦੇ ਮਹਾਂ ਉਤਸਵ ਵਿੱਚ ਹਿੱਸਾ ਲੈ ਸਕਣ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਹੋਰ ਮਜਬੂਤ ਕਰ ਸਕਣ।
ਇਸੇ ਹੀ ਲੜੀ ਤਹਿਤ ਵੋਟਰਾਂ ਨੁੰੂ ਜਾਗਰੂਕ ਕਰਨ ਲਈ ਸੈਲੀਬਰੇਸ਼ਨ ਮਾਲ ਵਿਖੇ ਜਾਗੋ ਅਤੇ ਪੰਜਾਬੀ ਬੋਲੀਆਂ ਰਾਹੀਂ ਜਾਗਰੂਕ ਕੀਤਾ ਗਿਆ।ਸ੍ਰੀਮਤੀ ਮੀਨਾ ਦੇਵੀ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਦੱਸਿਆ ਕਿ ਸੈਲੀਬਰੇਸ਼ਨ ਮਾਲ ਵਿਖੇ ਆਏ ਹੋਏ ਲੋਕਾਂ ਨੂੰ ਵੋਟਾਂ ਸਬੰਧੀ ਜਾਣਕਾਰੀ ਦਿੱਤੀ ਗਈ।ਆਏ ਹੋਏ ਲੋਕਾਂ ਵੱਲੋਂ ਸੈਲਫੀ ਫੋਟੋ ਖਿਚਵਾਉਣ ਦਾ ਕਾਫੀ ਉਤਸਾਹ ਦੇਖਿਆ ਗਿਆ।ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।
ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਦੱਸਿਆ ਕਿ ਅੱਜ 70 ਸਾਲ ਤੋਂ ਵੱਧ ਦੀ ਉਮਰ ਵਾਲੀਆਂ ਆਂਗਨਵਾੜੀ ਹੈਲਪਰਾਂ ਨੇ ਆਪਣੀ ਸੇਵਾ ਮੁਕਤੀ ਦੌਰਾਨ ਪ੍ਰਣ ਕੀਤਾ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕਰਨਗੀਆਂ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media