ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ
ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 7 ਜੁਲਾਈ 2019 ਤੱਕ ਲਾਗੂ ਰਹੇਗਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media