ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖਾਲਸਾ ਕਾਲਜ
ਗਰਲਜ਼ ਸੀ: ਸੈ: ਸਕੂਲ ਨੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ 10ਵੀਂ ਅਤੇ 12ਵੀਂ ਦੇ ਐਲਾਨੇ ਨਤੀਜ਼ਿਆਂ ’ਚ ਮੱਲਾਂ ਮਾਰਦਿਆਂ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। 10ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਜੋਸ਼ੀ ਨੇ 92.36% ਅੰਕ ਪ੍ਰਾਪਤ ਕਰਕੇ ਪਹਿਲਾ, ਰਾਜਪ੍ਰੀਤ ਕੌਰ ਨੇ 91.38% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਪਵਨੀਤ ਕੌਰ ਨੇ 89.23% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਵਿਦਿਅਰਥਣਾਂ ਦਾ ਮੂੰਹ ਮਿੱਠਾ ਕਰਵਾਉਦਿਆਂ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਸਮੂੰਹ ਸਟਾਫ ਨੂੰ ਵਧਾਈ ਦਿੱਤੀ।ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਇਸੇ ਤਰ੍ਹਾਂ 12ਵੀਂ ਜਮਾਤ ਦੀ ਆਰਟਸ ਗਰੁੱਪ ਦੀ ਵਿਦਿਆਰਥਣ ਨਵਜੋਤ ਕੌਰ ਨੇ 88.60% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮੈਡੀਕਲ ਗਰੁੱਪ ਦੀ ਰਾਜਦੀਪ ਕੌਰ ਨੇ 88.20% ਅੰਕ ਹਾਸਲ ਕਰਕੇ ਅਤੇ ਪਵਨਦੀਪ ਕੌਰ ਨੇ 87.30% ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਕਿਹਾ ਕਿ ਕਾਮਰਸ ਗਰੁੱਪ ਦੀ ਨਵਨੀਤ ਕੌਰ ਨੇ 87.10% ਅੰਕ, ਨਾਨ-ਮੈਡੀਕਲ ਗਰੁੱਪ ਦੀ ਪਰਮਜੀਤ ਕੌਰ ਨੇ 86%, ਕੋਮਲਦੀਪ ਕੌਰ ਨੇ 86% ਅੰਕ, ਹਰਪ੍ਰੀਤ ਕੌਰ ਨੇ 85.50% ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ।ਪ੍ਰਿੰਸੀਪਲ ਨਾਗਪਾਲ ਨੇ ਸਕੂਲ ਅਧਿਆਪਕਾਂ ਵਲੋਂ ਕਰਵਾਈ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਬਾਕੀ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਤੇ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media