Tuesday, July 28, 2026

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੇ 5 ਵਿਦਿਆਰਥੀਆਂ ਨੇ ਹਾਸਲ ਕੀਤੀ ਕੌਮੀ ਸਕਾਲਰਸ਼ਿਪ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ PUNJ1505201907ਸਕੂਲ ’ਚ 8ਵੀਂ ਕਲਾਸ ਦੇ 5 ਵਿਦਿਆਰਥੀਆਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ (ਚੰਡੀਗੜ੍ਹ) ਦੁਆਰਾ ਆਯੋਜਿਤ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਚੋਣ ਪ੍ਰੀਖਿਆ ’ਚ ਭਾਗ ਲੈਂਦਿਆਂ ਵਜ਼ੀਫ਼ਾ ਹਾਸਲ ਕੀਤਾ ਹੈ।
    ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਕਾਲਰਸ਼ਿਪ ਹਾਸਲ ਕਰਨ ਵਾਲੇ  ਬੱਚਿਆਂ ਦੀ ਆਪਣੇ ਸੰਦੇਸ਼ ’ਚ ਜਿੱਥੇ ਹੌਂਸਲਾ ਅਫ਼ਜਾਈ ਕੀਤੀ ਉੱਥੇ ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤ ਕਰਵਾਉਣ ਵਾਲੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ।
    ਡਾ. ਗੋਗੋਆਣੀ ਨੇ ਉਕਤ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ 8ਵੀਂ ਕਲਾਸ ਦੇ ਵਿਦਿਆਰਥੀ ਨਰਿੰਦਰ ਪਾਲ ਸਿੰਘ, ਹਰਮਨ, ਸੋਨੂੰ, ਯਸ਼ਮਨਪ੍ਰੀਤ ਸਿੰਘ ਅਤੇ ਰਾਹੁਲ ਸਿੰਘ ਨੂੰ ਸਕੂਲ ਅਧਿਆਪਕਾਵਾਂ ਬਲਜੀਤ ਕੌਰ, ਗੁਰਪ੍ਰੀਤ ਕੌਰ, ਗੁਰਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਸ਼ਪਿੰਦਰ ਕੌਰ ਅਤੇ ਮਨਜੀਤ ਸੰਧੂ ਦੁਆਰਾ ਉਪਰੋਕਤ ਬੱਚਿਆਂ ਨੂੰ ਪੇਪਰ ਦੀ ਤਿਆਰੀ ਕਰਵਾਈ ਗਈ। ਉਨ੍ਹਾਂ ਕਿਹਾ ਕਿ  ਸਕਾਲਰਸ਼ਿਪ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫਾ ਮਿਲੇਗਾ ਜੋ ਕਿ ਲਗਾਤਾਰ 4 ਸਾਲ ਜਾਰੀ ਰਹੇਗਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply