ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ
ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਤਰੀ ਭਾਰਤ ਬ੍ਰਾਹਮਣ ਪ੍ਰਤੀਨਿਧੀ ਸਭਾ ਨੇ ਪੰਜਾਬ ਵਿਚ ਅਕਾਲੀ-ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ।ਸਭਾ ਦੇ ਸੂਬਾ ਪ੍ਰਧਾਨ ਮਹੰਤ ਸਵਰੂਪ ਬਿਹਾਰੀ ਸ਼ਰਨ ਵਲੋਂ ਇਹ ਐਲਾਨ ਢੀਂਡਸਾ ਦੀ ਸੰਗਰੂਰ ਸਥਿਤ ਰਿਹਾਇਸ਼ ‘ਤੇ ਪਰਮਿੰਦਰ ਸਿੰਘ ਢੀਂਡਸਾ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਮਹੰਤ ਸਵਰੂਪ ਬਿਹਾਰੀ ਸ਼ਰਨ ਨੇ ਦੱਸਿਆ ਕਿ ਪਰਮਿੰਦਰ ਢੀਂਡਸਾ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਖਜਾਨਾ ਮੰਤਰੀ ਰਹਿੰਦੇ ਹੋਏ ਜਿਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਮਹੱਤਵਪੂਰਨ ਸਕੀਮਾਂ ਤਿਆਰ ਕਰਕੇ ਲਾਗੂ ਕਰਵਾਈਆਂ, ਉਥੇ ਬ੍ਰਾਹਮਣ ਸਭਾ ਦੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਵਾਸਤੇ ਵੀ ਹਮੇਸ਼ਾ ਡੱਟ ਕੇ ਸਾਥ ਦਿੱਤਾ।ਇਸ ਲਈ ਉਹ ਸਮਝਦੇ ਹਨ ਕਿ ਇਸ ਸਮੇਂ ਹੋਰਨਾਂ ਉਮੀਦਵਾਰਾਂ ਦੇ ਮੁਕਾਬਲੇ ਢੀਂਡਸਾ ਮੈਂਬਰ ਪਾਰਲੀਮੈਂਟ ਲਈ ਸਭ ਤੋਂ ਯੋਗ ਉਮੀਦਵਾਰ ਹਨ।ਇਸ ਸਮੇਂ ਸਭਾ ਦੇ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਡਾ. ਸਿੰਮੀ ਸ਼ਰਮਾ, ਮੀਤ ਪ੍ਰਧਾਨ ਰਾਮ ਤੀਰਥ, ਮਹਾਂ ਮੰਤਰੀ ਵਿਨੋਦ ਮੋਦਗਿਲ ਤੋਂ ਇਲਾਵਾ ਹੋਰ ਅਹੁੱਦੇਦਾਰ ਵੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media