ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾ ਰਹੀ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਕਾਂਗਰਸ
ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨਾਲ ਵੱਡੀ ਗਿਣਤੀ ਵਿੱਚ ਆਮ ਲੋਕ ਜੁੜ ਰਹੇ ਹਨ।ਇਸ ਸੀਟ ਤੋਂ ਰਾਸ਼ਟਰੀਆ ਸਹਾਰਾ ਪਾਰਟੀ ਦੀ ਉਮੀਦਵਾਰ ਨਜ਼ੀਰਾ ਬੇਗਮ ਨੇ ਲਹਿਰਾ ਵਿਖੇ ਇਕ ਚੋਣ ਰੈਲੀ ਦੌਰਾਨ ਕੇਵਲ ਸਿੰਘ ਢਿੱਲੋਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਤੇ ਸਿੱਖਿਆ ਮੰਤਰੀ ਓ.ਪੀ ਸੋਨੀ ਦੀ ਮੌਜੂਦਗੀ `ਚ ਨਜ਼ੀਰਾ ਬੇਗਮ ਨੇ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਇਮਾਨਦਾਰ ਅਤੇ ਮਿਹਨਤੀ ਇਨਸਾਨ ਹਨ ਅਤੇ ਇਨ੍ਹਾਂ ਦੀ ਅਗਵਾਈ ਵਿੱਚ ਹਲਕੇ ਦਾ ਵਿਕਾਸ ਯਕੀਨੀ ਹੈ।ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੇਵਲ ਸਿੰਘ ਢਿੱਲੋਂ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਕਿ ਹਲਕੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ।ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਹਲਕਾ ਵਾਸੀਆਂ ਦੇ ਨਾਲ ਨਾਲ ਹੋਰਨਾਂ ਪਾਰਟੀਆਂ ਦੇ ਵਰਕਰ ਅਤੇ ਨੇਤਾ ਉਨ੍ਹਾਂ ਦਾ ਸਾਥ ਦੇ ਰਹੇ ਹਨ ਇਸ ਨਾਲ ਵਿਰੋਧੀ ਧਿਰਾਂ ‘ਚ ਖਲਬਲੀ ਮਚੀ ਹੋਈ ਹੈ ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media