ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਧੂਰਾ-ਧੂਰੀ ਵਿੱਚ ਸਹੋਦਯ ਵੱਲੋਂ ਮਾਈਨ ਕੰਪੀਟੀਸ਼ਨ ਕਰਵਾਇਆ ਗਿਆ।ਇਹ ਪ੍ਰੋਗਰਾਮ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਅਜੈ ਸ਼ਰਮਾ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਸੰਗਰੂਰ ਜ਼ਿਲੇ੍ਹ ਦੇ 10 ਸਕੂਲਾਂ ਨੇ ਭਾਗ ਲਿਆ।ਪ੍ਰੋਗਰਾਮ ਵਿੱਚ ਸਕੂਲ ਦੇ ਸਾਬਕਾ ਪ੍ਰਿੰਸੀਪਲ ਕੁਮਾਰੀ ਸਰੋਜ ਜੈਨ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮਾਧਵੀ ਵੀ ਸ਼ਾਮਿਲ ਹੋਏ।ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ, ਬਰਨਾਲਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ, ਸਿਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਨੇ ਦੂਸਰਾ ਸਥਾਨ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਧੂਰਾ-ਧੂਰੀ, ਸੱਤਿਆ ਭਾਰਤੀ ਸਕੂਲ ਝਨੇੜੀ (ਸੰਗਰੂਰ) ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਗਿਆ।
Check Also
‘ਕਾਗਜ਼ ਦੇ ਫੁੱਲ’ ਨਕਲੀ ਫੁੱਲ ਬਣਾਉਣ ਦੀ ਵਰਕਸ਼ਾਪ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) — ਖੇਤਰ ਵਿੱਚ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ …
Punjab Post Daily Online Newspaper & Print Media