ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਇਹ ਹੁਕਮ ਇਕਤਰਫਾ ਪਾਸ ਕਰਦਿਆਂ ਕਿਹਾ ਹੈ ਕਿ ਲੋਕ ਸਭਾ ਚੋਣਾਂ-ਸਾਲ 2019 ਦੀ ਪ੍ਰਕਿਰਿਆ ਦਾ ਕੰਮ ਸ਼ੁਰੂ ਹੈ ਅਤੇ ਇਹਨਾਂ ਦੀਆਂ ਵੋਟਾਂ ਮਿਤੀ 19.5.2019 ਨੂੰ ਪੈਣੀਆਂ ਹਨ।ਇਸ ਨੂੰ ਮੁੱਖ ਰੱਖਦਿਆਂ ਚੋਣ ਲੜ ਰਹੇ ਉਮੀਦਵਾਰਾਂ ਦੇ ਸਮੱਰਥਕ, ਰਿਸ਼ਤੇਦਾਰ ਅਤੇ ਉਹਨਾਂ ਨਾਲ ਹਮਦਰਦੀ ਰੱਖਣ ਵਾਲੇ ਵਿਅਕਤੀ ਜੋ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਬਾਹਰੋਂ ਆਏ ਹਨ।ਉਨ੍ਹਾਂ ਨੂੰ 17 ਮਈ 2019 ਨੂੰ ਸ਼ਾਮ 04:00 ਵਜੇ ਚੋਣ ਪ੍ਰਚਾਰ/ਮੁਹਿੰਮ ਖ਼ਤਮ ਹੋਣ `ਤੇ ਆਪਣੇ ਉਮੀਦਵਾਰ ਦਾ ਹਲਕਾ ਛੱਡ ਦੇਣਾ ਲੋੜੀਂਦਾ ਹੈ।ਅਜਿਹੇ ਵਿਅਕਤੀਆਂ ਵੱਲੋਂ ਉਮੀਦਵਾਰਾਂ ਦੇ ਹਲਕੇ ਵਿਚ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਨਾਲ ਅਮਨ-ਪੂਰਵਕ ਅਤੇ ਸਹੀ ਤਰੀਕੇ ਨਾਲ ਚੱਲ ਰਹੀ ਵੋਟ ਪ੍ਰਕਿਰਿਆ ਪ੍ਰਭਵਿਤ ਹੋ ਸਕਦੀ ਹੈ।ਇਸ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆਂ ਲੋਕ ਸਭਾ ਚੋਣਾ-2019 ਅੰਮ੍ਰਿਤਸਰ ਦੀ ਹੱਦ ਤੋਂ ਬਾਹਰੋਂ ਆਏ ਸਮਰਥਕਾਂ ਅਤੇ ਰਿਸ਼ਤੇਦਾਰਾਂ ਦਾ ਲੋਕ ਸਭਾ ਚੋਣਾ ਅੰਮ੍ਰਿਤਸਰ ਦੀ ਹੱਦ ਤੋਂ ਬਾਹਰ ਚਲੇ ਜਾਣ।
ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ `ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ 17 ਮਈ 2019 ਨੂੰ ਸ਼ਾਮ 04:00 ਵਜੇ ਤੋਂ 19 ਮਈ 2019 ਨੂੰ ਸ਼ਾਮ 10:00 ਵਜੇ ਤੱਕ ਲਾਗੂ ਰਹੇਗਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media