ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਧਿਕਾਰੀ ਦੀ ਅਗਵਾਈ ਹੇਠ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਹੈਰੀਟੇਜ ਸਟਰੀਟ ਵਿਖੇ ਜਾਗੋ ਅਤੇ ਗਿੱਧੇ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।
ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਅਧਿਕਾਰ ਦੇ ਨਾਲ ਫ਼ਰਜ ਵੀ ਬਣਦਾ ਹੈ ਕਿ ਉਹ ਆਪਣੀ ਜਮੀਰ ਦੀ ਅਵਾਜ ਨੂੰ ਸੁਣ ਕੇ ਅਤੇ ਬਿਨਾਂ ਕਿਸੇ ਲਾਲਚ, ਭੈਅ ਅਤੇ ਜਾਤਪਾਤ ਤੋਂ ਉਪਰ ਉਠ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰੇ।ਢਿੱਲੋ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਭਾਰਤ 19 ਮਈ ਨੂੰ ਆਪਣਾ ਸਭ ਤੋਂ ਵੱਡਾ ਤਿਉਹਾਰ ਯਾਨੀ ਚੋਣਾਂ 2019 ਮਨ੍ਹਾ ਰਿਹਾ ਹੈ।ਉਨ੍ਹਾਂ ਪਹਿਲੀ ਵਾਰ ਬਣੇ ਨਵੇਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਉਜਵੱਲ ਭਵਿਖ ਲਈ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅੰਮ੍ਰਿਤਸਰ ਲੋਕ ਸਭਾ ਚੋਣਾਂ ਵਿੱਚ 25000 ਦੇ ਕਰੀਬ ਨਵੇਂ ਬਣੇ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।ਉਨ੍ਹਾਂ ਯਕੀਨ ਦਿਵਾਇਆ ਕਿ ਚੋਣਾਂ ਬਿਲਕੁਲ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ।
ਢਿਲੋਂ ਨੇ ਦੱਸਿਆ ਕਿ ਹੈਰੀਟੇਜ ਸਟਰੀਟ ਵਿਖੇ ਕਰਵਾਏ ਗਏ ਸਵੀਮ ਮੁਹਿੰਮ ਤਹਿਤ ਜਾਗੋ ਦਾ ਮੁੱਖ ਉਦੇਸ਼ ਭਾਰਤ ਦੇ ਕੋਨੇ ਕੋਨੇ ਤੋਂ ਆਏ ਸ਼ਰਧਾਲੂਆਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰ ਸਕਣ।ੇ ਹੈਰੀਟੇਜ ਸਟਰੀਟ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਇਕ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਗਈ। 
ਸਵੀਪ ਮੁਹਿੰਮ ਤਹਿਤ ਸ੍ਰੀਮਤੀ ਸੁਮਨ ਬਾਲਾ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਵੱਲੋਂ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਕ ਮਾਨਵ ਚੇਨ ਵੀ ਬਣਾਈ ਗਈ ਜਿਸ ਰਾਹੀਂ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੋਟਾਂ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਹੈਰੀਟੇਜ ਸਟਰੀਟ ਵਿਖੇ ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਜੀ.ਐਸ. ਘੰੁਮਣ ਪੀ.ਐਸ.ਪੀ.ਸੀ.ਐਲ, ਨਰਿੰਦਰ ਸਿੰਘ ਪਨੂੰ ਸਮਾਜ ਭਲਾਈ ਅਫਸਰ, ਡਾ: ਪ੍ਰਭਜੋਤ ਕੌਰ ਅਤੇ ਸਵੀਪ ਟੀਮ ਦੇ ਸਾਰੇ ਮੈਂਬਰ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media