ਸੰਗਰੂਰ/ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਜਿਥੇ ਪੂਰੇ ਸਿਖਰਾਂ ਤੇ ਹੈ ਓਥੇ ਹੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਖਨੌਰੀ ਮੰਡੀ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਹਾਜ਼ਰ ਸਨ। ਦਾਣਾ ਮੰਡੀ ਖਨੌਰੀ ਦੀ ਗਰਾਉਂਡ ਵਿੱਚ ਹੋਈ ਇਸ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ `ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝੂਠੇ ਵਿਕਾਸ ਦੀ ਥਾਂ ਸੈਨਾ ਅਤੇ ਰਾਸ਼ਟਰਵਾਦ ਦੇ ਨਾਂ ਤੇ ਵੋਟਾਂ ਮੰਗ ਰਹੇ ਹਨ ਅਤੇ ਇਹ ਸਰਕਾਰ ਗਰੀਬਾਂ ਅਤੇ ਕਿਸਾਨਾਂ ਦੀ ਨਹੀਂ ਬਲਕਿ ਸੇਠਾਂ ਨੂੰ ਮਾਲਾਮਾਲ ਕਰਨ ਵਾਲੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੇ 2014 ਵਿਚ ਜਾਰੀ ਕੀਤੇ ਆਪਣੇ ਸੰਕਲਪ ਪੱਤਰ ਨੂੰ ਸੱਤਾ ਵਿਚ ਆਉਂਦਿਆਂ ਹੀ ਕੂੜੇਦਾਨ ਵਿਚ ਸੁੱਟ ਦਿੱਤਾ ਅਤੇ ਮੋਦੀ ਸਰਕਾਰ ਵੱਲੋਂ ਲਗਾਏ ਜੀ.ਐਸ.ਟੀ ਨੇ ਅਰਥ ਵਿਵਸਥਾ ਨੂੰ ਤਹਿਸ-ਨਹਿਸ ਕਰਦਿਆਂ ਦੇਸ਼ ਵਿਚ ਬੇਰੁਜ਼ਗਾਰੀ ਪੈਦਾ ਕਰ ਦਿੱਤੀ ਤੇ ਨੋਟਬੰਦੀ ਨੇ ਲੋਕਾਂ ਦੀਆਂ ਜੇਬਾਂ ਖਾਲੀ ਕਰਕੇ ਸਾਰਾ ਪੈਸਾ ਬੈਂਕਾਂ ਤੇ ਅਮੀਰ ਘਰਾਣਿਆਂ ਦੀ ਜੇਬਾਂ ਵਿਚ ਪਾ ਦਿੱਤਾ।ਉਹਨਾਂ ਅੱਗੇ ਕਿਹਾ ਕਿ ਭਾਜਪਾ ਦੇ ਚੁਣਾਵੀ ਜੁਮਲਿਆਂ ਨੇ ਪਿਛਲੇ 5 ਸਾਲਾਂ ਵਿੱਚ ਦੇਸ਼ ਨੂੰ ਹਾਸ਼ੀਏ `ਤੇ ਪਹੁੰਚਾ ਦਿੱਤਾ ਹੈ ਅਤੇ ਮੋਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਵਾਮੀਨਾਥਨ ਰਿਪੋਰਟ ਲਾਗੂ ਕਰਨਗੇ ਪਰ ਲਾਗੂ ਕਰਨਾ ਤਾਂ ਦੂਰ ਦੀ ਗੱਲ ਸਗੋਂ ਇਨ੍ਹਾਂ ਨੇ ਦੇਸ਼ ਦੇ ਕਰੋੜਾਂ ਕਿਸਾਨਾਂ ਦੀ ਆਮਦਨੀ ਅਤੇ ਆਰਥਿਕਤਾ ਨੂੰ ਵੱਡੀ ਢਾਹ ਲਾਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਸਾਲ ਪਹਿਲਾਂ ਹਰ ਸਾਲ 2 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਤੋਂ ਇਲਾਵਾ ਹੋਰ ਵੀ ਜੋ ਵੱਡੇ-ਵੱਡੇ ਵਾਅਦੇ ਦੇਸ਼ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ `ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਲੋਕਾਂ ਦੇ ਖਾਤਿਆਂ ਵਿਚ 15-15 ਲੱਖ ਤਾਂ ਕੀ ਆਉਣੇ ਸਨ, ਨੀਰਵ ਮੌਦੀ ਤੇ ਵਿਜੇ ਮਾਲਿਆ ਵਰਗੇ ਲੋਕ ਹਜ਼ਾਰਾਂ ਕਰੋੜ ਰੁਪਏ ਲੈ ਕੇ ਦੇਸ਼ ਤੋਂ ਹੀ ਭੱਜ ਗਏ ਹਨ।
ਉਹਨਾਂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਸੂਝਵਾਨ ਤੇ ਆਪਣੇ ਵਾਅਦੇ ਤੇ ਇਰਾਦੇ ਦੇ ਪੱਕੇ ਲੀਡਰ ਹਨ ਅਤੇ ਜੋ ਕੇਵਲ ਸਿੰਘ ਢਿੱਲੋਂ ਕਹਿੰਦੇ ਹਨ ਉਸ ਨੂੰ ਪੂਰਾ ਕਰਕੇ ਹੀ ਹਟਦੇ ਹਨ ਅਤੇ ਸੰਗਰੂਰ ਹਲਕੇ ਦੇ ਸੰਪੂਰਨ ਵਿਕਾਸ ਲਈ ਢਿੱਲੋਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਪਾਰਲੀਮੈਂਟ ਵਿੱਚ ਭੇਜੋ ।
ਇਸ ਸਮੇਂ ਆਪਣੇ ਸੰਬੋਧਨ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2014 ਦੀਆਂ ਚੋਣਾਂ ਵਿੱਚ ਕੀਤੇ “ਅੱਛੇ ਦਿਨ” ਦੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਮੋਦੀ ਸਰਕਾਰ ਨੇ ਨੋਟਬੰਦੀ, ਮਹਿੰਗਾਈ` ਅਤੇ ਬੇਰੁਜ਼ਗਾਰੀ ਦੇ ਕੇ ਕਿਸਾਨਾਂ ਅਤੇ ਗ਼ਰੀਬਾਂ ਦਾ ਜੀਵਨ ਨਰਕ ਹੀ ਬਣਾ ਦਿੱਤਾ ਹੈ ਅਤੇ ਸਰਕਾਰੀ ਖਜ਼ਾਨੇ `ਚੋਂ ਅੰਬਾਨੀ, ਅਡਾਨੀ ਵਰਗੇ ਵੱਡੇ ਘਰਾਣਿਆਂ ਦੇ ਕਰਜ਼ੇ ਤਾਂ ਮਾਫ਼ ਕੀਤੇ ਪ੍ਰੰਤੂ ਗ਼ਰੀਬਾਂ ਦੀ ਹਾਲਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਚੋਣਾਂ ਮਗਰੋਂ ਯੂ.ਪੀ.ਏ ਦੀ ਸਰਕਾਰ ਬਣਨ `ਤੇ ਨਿਆਇ ਯੋਜਨਾ ਲਾਗੂ ਕਰਕੇ ਗਰੀਬਾਂ ਲਈ ਘੱਟੋ ਘੱਟ ਵਿੱਤੀ ਸੁਰੱਖਿਆ ਦੀ ਗਾਰੰਟੀ ਦਿੱਤੀ ਜਾਵੇਗੀ ਜਿਸ ਦੇ ਤਹਿਤ 72 ਹਜ਼ਾਰ ਰੁਪਏ ਸਾਲਾਨਾ ਉਨ੍ਹਾਂ ਦੇ ਖਾਤਿਆਂ ਵਿੱਚ ਆਉਣਗੇ।ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਦਾਅਵਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਅਕਾਲੀ-ਭਾਜਪਾ ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਸੂਬੇ ਵਿੱਚ ਕੋਈ ਵਿਕਾਸ ਨਹੀਂ ਕਰਵਾਇਆ ਅਤੇ ਸਰਕਾਰ ਫੇਲ੍ਹ ਰਹੀ ਸੀ ਅਤੇ ਢੀਂਡਸਾ ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਵਿੱਚ ਵਜੀਰੀਆਂ ਮਾਣੀਆਂ।ਪਰ ਹਲਕੇ ਵਿਚ ਵਿਕਾਸ ਲਈ ਕੁੱਝ ਵੀ ਨਹੀਂ ਕੀਤਾ ਅਤੇ ਆਦਮੀ ਪਾਰਟੀ ਹੁਣ ਖੇਰੂੰ-ਖੇਰੂੰ ਹੋ ਚੁੱਕੀ ਹੈ ਤੇ ਇਹਨਾਂ ਦੀ ਜੁਮਲੇਬਾਜ਼ੀ ਦੀ ਅਸਲ ਸਚਾਈ ਸਭ ਦੇ ਸਾਹਮ੍ਹਣੇ ਆ ਚੁੱਕੀ ਹੈ ਅਤੇ ਆਉਣ ਵਾਲੀ 19 ਮਈ ਨੂੰ ਆਪ ਦਾ ਪੰਜਾਬ ਹੀ ਨਹੀਂ ਬਲਕਿ ਦੇਸ਼ ਭਰ ਵਿਚੋਂ ਸੂਪੜਾ ਸਾਫ ਹੋ ਜਾਵੇਗਾ।ਇਸ ਸਮੇਂ ਉਨ੍ਹਾਂ ਕਿਹਾ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਨੂੰ ਬਾਖੂਬੀ ਜਾਣਦੇ ਹਨ।ਉਹਨਾਂ ਲੋਕਾਂ ਨੂੰ ਵਿਸ਼ਵਾਸ ਦਿਵਾਈਆ ਕਿ ਹਲਕੇ ਵਿੱਚ ਕਾਲਜ ਸਥਾਪਿਤ ਕੀਤਾ ਜਾਵੇਗਾ ਤੇ ਪਾਣੀ ਦੀ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ `ਤੇ ਕੀਤਾ ਜਾਵੇਗਾ ਇਸ ਸਮੇਂ ਸਥਾਨਕ ਕਾਂਗਰਸੀ ਆਗੂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media