Wednesday, March 4, 2026

ਸਮਰਾਲਾ ਹਲਕੇ ਦੇ ਕਈ ਕਾਂਗਰਸੀ ਪਰਿਵਾਰ ‘ਆਪ’ ’ਚ ਹੋਏ ਸ਼ਾਮਲ

PPN1505201908ਸਮਰਾਲਾ, 15 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਵਿਚ ਜਿਵੇਂ ਜਿਵੇਂ 19 ਮਈ ਨਜਦੀਕ ਆ ਰਹੀ ਹੈ ਤਾਂ ਪੰਜਾਬ ਦੇ ਸੂਝਵਾਨ ਵੋਟਰ ਰਿਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਕੇ ਉਨ੍ਹਾਂ ਦਾ ਗਣਿਤ ਵਿਗਾੜ ਰਹੇ ਹਨ।ਜਿਸ ਕਾਰਨ ਰਿਵਾਇਤੀ ਪਾਰਟੀਆਂ ਨੂੰ ਆਪਣੀ ਹਾਰ ਪ੍ਰਤੱਖ ਰੂਪ ਵਿੱਚ ਨਜ਼ਰ ਆ ਰਹੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਲੜ ਰਹੇ ਬਨਦੀਪ ਸਿੰਘ ਬਨੀ ਦੂਲੋਂ ਨੇ ਪਿੰਡ ਬਰਧਾਲਾਂ ਵਿਖੇ ਕੀਤਾ।ਜਿਥੇ ਅੱਜ ਕਈ ਕਾਂਗਰਸੀ ਪਰਿਵਾਰਾਂ ਦੇ 20 ਦੇ ਕਰੀਬ ਵਿਅਕਤੀ ਕਾਂਗਰਸ ਦਾ ਹੱਥ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਕਾਰਨ ‘ਆਪ’ ਨੂੰ ਸਮਰਾਲਾ ਹਲਕੇ ਵਿੱਚ ਭਾਰੀ ਬਲ ਮਿਲਿਆ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਵਿੱਚ ਮਨਦੀਪ ਸਿੰਘ, ਬਲਜਿੰਦਰ ਸਿੰਘ, ਦਲਵੀਰ ਸਿੰਘ, ਹਨੀ ਸਿੰਘ, ਦਰਸ਼ਨ ਸਿੰਘ ਨੰਬਰਦਾਰ, ਨਿਰਮਲ ਸਿੰਘ, ਅਮਰ ਸਿੰਘ, ਮੇਵਾ ਸਿੰਘ, ਸ਼ੇਰ ਸਿੰਘ, ਗੁਰਮੇਲ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਜਸ਼ਨਦੀਪ ਸਿੰਘ, ਦਰਸ਼ਨ ਸਿੰਘ, ਪਿ੍ਰਤਪਾਲ ਸਿੰਘ, ਰਾਜਿੰਦਰ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ, ਕੇਸਰ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਸ਼ਾਮਲ ਸਨ।ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਸਮਰਾਲਾ ਹਲਕੇ ਵਿੱਚ ਕਾਂਗਰਸੀ ਵਿਧਾਇਕ ਹੋਣ ਦੇ ਬਾਵਜੂਦ ਸਮਰਾਲੇ ਹਲਕੇ ਦਾ ਕੋਈ ਵੀ ਵਿਕਾਸ ਨਹੀਂ ਹੋਇਆ, ਆਮ ਲੋਕਾਂ ਦੀ ਕਿਤੇ ਵੀ ਕੋਈ ਸੁਣਵਾਈ ਨਹੀਂ ਹੈ, ਸੜਕਾਂ ਦਾ ਮੰਦਾ ਹੈ, ਇਸ ਲਈ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਨੂੰ ਅਲਵਿਦਾ ਕਹਿ ਰਹੇ ਹਨ।
ਇਸ ਮੌਕੇ ਸਮਰਾਲਾ ਹਲਕੇ ਦੇ ਆਪ ਦੇ ਵਰਕਰ ਵੀ ਹਾਜਰ ਸਨ, ਜਿਨ੍ਹਾਂ ਨੇ 19 ਮਈ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਨੀ ਦੂਲੋਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਅੰਦਰ ਤੀਜੇ ਬਦਲ ਨੂੰ ਅੱਗੇ ਲਿਆਂਦਾ ਜਾ ਸਕੇ।ਪ੍ਰਮੁੱਖ ਤੌਰ ਤੇ ਜਗਤਾਰ ਸਿੰਘ ਦਿਆਲਪੁਰਾ ਹਲਕਾ ਇੰਚਾਰਜ ਸਮਰਾਲਾ, ਸੁਖਵਿੰਦਰ ਸਿੰਘ ਮਾਛੀਵਾੜਾ, ਕਸ਼ਮੀਰੀ ਲਾਲ, ਬਹਾਦਰ ਸਿੰਘ ਬਲਾਲਾ, ਦਲਵੀਰ ਸਿੰਘ ਗਗੜਾ, ਇੰਦਰਜੀਤ ਸਿੰਘ ਕੋਟਲਾ ਭੜੀ, ਲਵਦੀਪ ਲਬੀ, ਗੁਰਪ੍ਰੀਤ ਸਿੰਘ ਗੋਸਲਾਂ, ਯਾਦਵਿੰਦਰ ਸਿੰਘ, ਬੂਟਾ ਸਿੰਘ ਬਰਧਾਲਾਂ, ਮੇਜਰ ਸਿੰਘ ਬਾਲਿਓਂ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply