Tuesday, July 28, 2026

ਸਿਖਿਆ ਮੰਤਰੀ ਸੋਨੀ ਤੇ ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਵਲੋਂ ਕੇਵਲ ਢਿਲੋਂ ਦੇ ਹੱਕ `ਚ ਰੈਲੀ

PPN1505201910ਸੰਗਰੂਰ/ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਓ. ਪੀ ਸੋਨੀ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਲਹਿਰਾਗਾਗਾ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ।ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਜਿੰਦਰ ਕੌਰ ਭੱਠਲ ਵਿਸ਼ੇਸ ਤੌਰ ਤੇ ਹਾਜ਼ਰ ਸਨ।ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੰਮਾਂ ਦਾ ਨਤੀਜਾ ਜ਼ੀਰੋ ਫੀਸਦੀ ਰਿਹਾ ਹੈ ਅਤੇ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਦੀਆਂ ਆਸਾਂ `ਤੇ ਪਾਣੀ ਫੇਰ ਦਿੱਤਾ, ਨਾ ਕਿਸੇ ਦੇ ਖਾਤੇ ਵਿੱਚ 15-15 ਲੱਖ ਰੁਪਏ ਆਏ, ਨਾ ਕਾਲਾ ਧਨ ਵਾਪਸ ਆਇਆ, ਨਾ ਹੈ ਦੇਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਅਤੇ ਕੇਂਦਰ ਦੀ ਭਾਜਪਾ ਸਰਕਾਰ ਹਰ ਫਰੰਟ `ਤੇ ਫੇਲ੍ਹ ਸਾਬਤ ਹੋਈ ਹੈ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹਨਾਂ ਦਾ ਮੁੱਖ ਉਦੇਸ਼ ਆਪਣੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ ਅਤੇ ਸੰਗਰੂਰ ਹਲਕੇ ਦਾ ਪਿੱਛੜਾਪਣ ਦੂਰ ਕਰਨ ਲਈ ਉਹ ਇਲਾਕੇ ਵਿੱਚ ਵੱਡੇ ਪ੍ਰੋਜੈਕਟ ਲੈ ਕੇ ਆਉਣਗੇ।ਬੀਬੀ ਭੱਠਲ ਕਿਹਾ ਕਿ ਆਉਣ ਵਾਲੀ 19 ਮਈ ਨੂੰ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਕੇਂਦਰ ਸਰਕਾਰ ਨੂੰ ਚਲਦਾ ਕਰਨਗੇ।ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤੇ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply