ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿੰਡ ਗੁੜਥੁੜੀ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਨਿਰਾ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਤੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਪ ਦੀ ਇਮਾਨਦਾਰ ਪਾਰਟੀ ਦੀ ਸਰਕਾਰ ਹੋਣ ਕਾਰਨ ਦਿੱਲੀ ਸਰਕਾਰ ਨੇ ਫਸਲਾਂ ਦੇ ਸਹੀ ਮੁੱਲ ਦੇ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਦਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਲੋਕਾਂ ਨੂੰ ਜੁਮਲੇ ਸੁਣਾ ਕੇ ਕੇਂਦਰੀ ਸੱਤਾ ਹਾਸਲ ਕੀਤੀ, ਪਰ 5 ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦਾ ਕੁੱਝ ਨਹੀਂ ਕੀਤਾ।ਦੇਸ਼ ਨੂੰ ਬਚਾਉਣ ਲਈ ਭਾਜਪਾ ਨੂੰ ਕੇਂਦਰੀ ਸੱਤਾ ਤੋਂ ਲਾਂਭੇ ਕਰਨਾ ਜਰੂਰੀ ਹੈ ਤਾਂ ਕਿ ਦੇਸ਼ ਮੁੜ ਖੁਸ਼ਹਾਲੀ ਤੇ ਤਰੱਕੀ ਦੇ ਰਸਤੇ `ਤੇ ਆ ਸਕੇ।
ਇਸ ਮੌਕੇ ਯੂਥ ਵਿੰਗ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ, ਵੀਨਾ ਅਗਰਵਾਲ, ਪਰਗਟ ਸਿੰਘ ਗੁੜਥੜੀ, ਸੰਦੀਪ ਸਿੰਘ ਗੁੜਥੜੀ, ਨਾਜ਼ਰ ਪ੍ਰਧਾਨ, ਜਸਪਾਲ ਸਿੰਘ ਦਾਤੇਵਾਸ, ਸੁਖਰਾਜ ਸਿੰਘ ਬੱਲ, ਮਾ. ਵਰਿੰਦਰ ਸੋਨੀ, ਸਲੀਮ ਖਾਨ, ਜੱਗਾ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …