ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿਲੋਂ ਅਨੁਸਾਰ ਵੋਟਰ ਸ਼ਨਾਖਤੀ ਕਾਰਡ ਤੋਂ ਵਾਂਝੇ ਮਤਦਾਤਾ
ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ 19 ਮਈ ਨੂੰ ਪੋਲਿੰਗ ਬੂਥ ’ਤੇ ਮਤਦਾਨ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਨ੍ਹਾਂ ਨੂੰ ਮਤਦਾਨ ਕੇਂਦਰਾਂ ’ਤੇ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਅਤੇ ਆਪਣੇ ਮਤ ਅਧਿਕਾਰ ਦਾ ਨਿਰਵਿਘਨ ਇਸਤੇਮਾਲ ਕਰਨ ਲਈ ਚੋਣ ਕਮਿਸ਼ਨ ਵਲੋਂ 11 ਬਦਲਵੇਂ ਸ਼ਨਾਖਤੀ ਦਸਤਾਵੇਜ਼ ਸੁਝਾਏ ਗਏ ਹਨ।ਇਨ੍ਹਾਂ ਸ਼ਨਾਖਤੀ ਦਸਤਾਵੇਜ਼ਾ ’ਚ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੋਬ ਕਾਰਡ, ਡਰਾਇਵਿੰਗ ਲਾਇਸੰਸ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਵਾਨਿਤ ਦਸਤਾਵੇਜ਼ਾਂ ਦੇ ਆਧਾਰ ’ਤੇ ਮਤਦਾਤਾ ਆਪਣੀ ਸ਼ਨਾਖਤ ਪੋਲਿੰਗ ਸਟਾਫ਼ ਕੋਲ ਪ੍ਰਮਾਣਿਤ ਕਰ ਸਕਦਾ ਹੈ ਅਤੇ ਆਪਣੀ ਵੋਟ ਪਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਮਤਦਾਨ ਸਵੇਰੇ 7.00 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6.00 ਵਜੇ ਤੱਕ ਚੱਲੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media