Tuesday, July 28, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਦਾ ਮਹੱਤਤਾ ਦੱਸੀ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਰਾਜਪੱਧਰੀ ਸਵੀਪ PUNJ1705201907ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਪ੍ਰੋਗਰਾਮ ਵਿੱਚ ਸੂਬਾ ਸਵੀਪ ਟੀਮ ਦੇ ਮੈਂਬਰ ਪੰਕਜ ਕੁਮਾਰ ਸ਼ਰਮਾ ਮੁੱਖ ਬੁਲਰੇ ਵਜੋਂ ਸ਼ਾਮਲ ਹੋਏ।ਉਨ੍ਹਾਂ ਤੋਂ ਇਲਾਵਾ ਸੂਬਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਕੇਂਦਰੀ ਚੋਣ ਕਮਿਸ਼ਨ ਦੇ ਬਰਾਂਡ ਐਮਬੈਸਡਰ ਆਰ.ਜੇ ਸਨਾ ਵੀ ਮੌਜੂਦ ਸਨ।
    ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 19 ਮਈ ਨੂੰ 17ਵੀਂ ਲੋਕ ਸਭਾ ਲਈ ਪੰਜਾਬ ਵਿੱਚ ਵੋਟਾਂ ਪੈਣੀਆਂ ਹਨ।18 ਸਾਲ ਦੀ ਉਮਰ ਤੋਂ ਉਪਰ ਵਾਲੇ ਹਰ ਨਾਗਰਿਕ ਨੂੰ ਵੋਟਾਂ ਪਾਉਣ ਦਾ ਅਧਿਕਾਰ ਹੈ।ਵੋਟਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਡਾਇਲ 1950 ਅਤੇ ਪਿੰਕ ਬੂਥ ਬਾਰੇ ਦੱਸਿਆ ਅਤੇ ਵੋਟਰ ਹੈਲਪਲਾਈਨ ਐਪ ਦੀ ਪੀ.ਪੀ.ਟੀ ਵੀ ਦਿਖਾਈ।ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਉਨਾਂ ਨੂੰ ਇਨਾਮ ਦਿੱਤੇ ਗਏ।
    ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਕਿਹਾ ਕਿ ਵੋਟ ਪਾਉਣਾ ਹਰ ਭਾਰਤੀ ਦਾ ਅਧਿਕਾਰ ਹੈ ਅਤੇ ਇਸ ਦਾ ਸੂਝ-ਬੂਝ ਨਾਲ ਇਸਤੇਮਾਲ ਕਰਦਿਆਂ ਸਾਫ-ਸੁਥਰੇ ਅਕਸ ਵਾਲੇ ਉਮੀਦਵਾਰ ਚੁਣਨੇ ਚਾਹੀਦੇ ਹਨ।ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੇ ਆਸ-ਪਾਸ ਰਹਿੰਦੇ ਲੋਕਾਂ ਨੂੰ ਵੋਟ ਜਰੂਰ ਪਾਉਣ ਲਈ ਪ੍ਰੇਰਿਤ ਕਰਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply