Monday, March 23, 2026

ਸ਼ੋ੍ਮਣੀ ਕਮੇਟੀ ਨੇ ਜੰਮੂ-ਕਸ਼ਮੀਰ ‘ਚ ਫਸੇ ਹੋਰ 32 ਹੜ੍ਹ ਪੀੜ੍ਹਤਾਂ ਨੂੰ ਹਵਾਈ ਜਹਾਜ਼ ਰਾਹੀ ਸੁਰੱਖਿਅਤ ਵਾਪਸ ਲਿਆਂਦਾ- ਕੇਵਲ ਸਿੰਘ

PPN14091419
ਅੰਮ੍ਰਿਤਸਰ 14 ਸਤੰਬਰ (ਗੁਰਪ੍ਰੀਤ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਕਮੇਟੀ ਜੰਮੂ-ਕਸ਼ਮੀਰ ਦੇ ਹੜ੍ਹ-ਪੀੜਤਾਂ ਦੀ ਲਗਾਤਾਰ ਦਿਲ ਖੋਲ ਕੇ ਮਦਦ ਕਰ ਰਹੀ ਹੈ।ਸ਼੍ਰੋਮਣੀ ਕਮੇਟੀ ਵੱਲੋ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਗੁਰਦੁਆਰਾ ਸ਼ਹੀਦਗੰਜ ਬਡਗਾਮ ਵਿੱਚ ਸਭ ਤੋਂ ਪਹਿਲਾਂ ਰਾਹਤ ਕੈਂਪ ਸ਼ੂਰੂ ਕੀਤਾ। ਜਿੱਥੇ ਨਿਰੰਤਰ ਹਜ਼ਾਰਾਂ ਹੜ੍ਹ ਪੀੜ੍ਹਤਾਂ ਦੀ ਮਦਦ ਕੀਤੀ ਜਾ ਰਹੀ ਹੈ।ਸ਼੍ਰੋਮਣੀ ਕਮੇਟੀ ਵੱਲੋ ਇਨ੍ਹਾਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਸ਼ਨ, ਪਹਿਨਣ ਲਈ ਕੱਪੜੇ, ਬੱਚਿਆਂ ਲਈ ਦੁੱਧ ਫੀਡਰ ਬੋਤਲਾਂ, ਕੰਬਲ, ਚਪਲਾਂ ਆਦਿ ਸਮਾਨ ਭੇਜਿਆ ਜਾਣਾ ਨਿਰੰਤਰ ਜਾਰੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪੱਤਰਕਾਰ ਵਾਰਤਾ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ‘ਚ ਫਸੇ 32 ਹੜ੍ਹ ਪੀੜਤਾਂ ਨੂੰ ਸ੍ਰੀਨਗਰ ਤੋਂ ਅੰਮ੍ਰਿਤਸਰ ਤੀਕ ਹਵਾਈ ਜਹਾਜ ਰਾਹੀਂ ਮਨਜਿੰਦਰ ਸਿੰਘ, ਜਗਤਾਰ ਸਿੰਘ, ਸੁਰਜੀਤ ਸਿੰਘ ਰਾਜਵਿੰਦਰ ਸਿੰਘ, ਸੁਖਵੰਤ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਦਲਪ੍ਰੀਤ ਸਿੰਘ, ਮਹਾਂਵੀਰ ਸਿੰਘ, ਜਸਪਾਲ ਸਿੰਘ, ਨਵਪ੍ਰੀਤ ਸਿੰਘ,ਗੁਰਜੰਟ ਸਿੰਘ, ਪ੍ਰਭਜੋਤ ਸਿੰਘ, ਜਤਿੰਦਰ ਸਿੰਘ, ਸ਼ਮਸ਼ੇਰ ਸਿੰਘ, ਗੋਬਿੰਦ ਸਿੰਘ, ਗੁਰਵਿੰਦਰ ਸਿੰਘ, ਮਹਿੰਦਰ ਸਿੰਘ, ਬਿਕਰਮਜੀਤ ਸਿੰਘ, ਹਰਮੀਤ ਸਿੰਘ, ਹਰਜੀਤ ਸਿੰਘ, ਮਨਜਿੰਦਰ ਸਿੰਘ, ਚਮਕੌਰ ਸਿੰਘ, ਸਰਵਣ ਸਿੰਘ, ਪਲਵਿੰਦਰ ਸਿੰਘ ਆਦਿ ਸ਼ਾਮਲ ਹਨ ਨੂੰ ਸੁਰੱਖਿਅਤ ਅੰਮ੍ਰਿਤਸਰ ਲਿਆਂਦਾ ਗਿਆ ਹੈ ਤੇ ਉਹ ਖੁਦ ਆਪ ਨਾਲ ਆਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣ ਕਮੇਟੀ ਪਹਿਲੇ ਦਿਨ 30 ਦੂਸਰੇ ਦਿਨ 47 ਤੇ ਅੱਜ 32 ਹੜ੍ਹ-ਪੀੜਤਾਂ ਨੂੰ ਸਪਾਇਸ ਏਅਰ ਜੈੱਟ ਰਾਹੀਂ ਆਪਣੇ ਖਰਚੇ ਤੇ ਸੁਰੱਖਿਅਤ ਅੰਮ੍ਰਿਤਸਰ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਏਅਰ ਫੋਰਸ ਦੇ ਜਹਾਜ ਰਾਹੀਂ ਸ੍ਰੀਨਗਰ ਤੇਂ ਜੰਮੂ-ਕਸ਼ਮੀਰ ‘ਚ ਫਸੇ ਹੋਏ ਹੜ੍ਹ ਪੀੜਤਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਲੰਗਰ ਪਹੁੰਚਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅਸੀ ਹਰ ਰੋਜ਼ ਏਅਰ ਲਾਈਨਜ਼ ਕੋਲੋਂ ਵੱਧ ਤੋਂ ਵੱਧ ਟਿਕਟਾਂ ਦੀ ਮੰਗ ਕਰਦੇ ਹਾਂ, ਪਰ ਅੱਜ ਕੇਵਲ 32 ਟਿਕਟਾਂ ਹੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 15-9-2014 ਵਾਸਤੇ 79 ਟਿਕਟਾਂ ਮਿਲੀਆਂ ਹਨ ਹੜ੍ਹ ਪੀੜਤਾਂ ਨੂੰ ਸ਼ੋ੍ਰਮਣੀ ਕਮੇਟੀ ਆਪਣੇ ਖਰਚੇ ਤੇ ਸ੍ਰੀਨਗਰ ਤੋਂ ਅੰਮ੍ਰਿਤਸਰ ਤੀਕ ਲਿਆਵੇਗੀ।ਇਸ ਮੌਕੇ ਸ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ ,ਸ: ਮਹਿੰਦਰ ਸਿੰਘ, ਸ: ਜਤਿੰਦਰਪਾਲ ਸਿੰਘ ਇੰਚਾਰਜ ਦਫ਼ਤਰ ਏਅਰ ਪੋਰਟ, ਸ: ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply