ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ
ਦੌਰਾਨ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਨਾਲ ਗੱਲਬਾਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਧਰਮੀ ਫ਼ੌਜੀਆਂ ਨੂੰ ਬਣਦਾ ਮਾਣ ਦਿੰਦੀ ਰਹੀ ਹੈ ਅਤੇ ਅੱਗੋਂ ਵੀ ਵਚਨਬੱਧ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਕ ਸਾਂਝੇ ਬਿਆਨ ਰਾਹੀਂ ਆਖਿਆ ਕਿ ਬੀਤੇ ਸਮੇਂ ਦੌਰਾਨ ਧਰਮੀ ਫ਼ੌਜੀਆਂ ਨੂੰ ਕਮੇਟੀ ਵੱਲੋਂ 8 ਕਰੋੜ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਧਰਮੀ ਫ਼ੋਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ਵੀ ਦਿੱਤੀਆਂ ਗਈਆਂ।ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਨੁਸਾਰ ਧਰਮੀ ਫ਼ੌਜੀਆਂ ਦੇ ਜਿਹੜੇ ਕੁੱਝ ਕੁ ਮਾਮਲੇ ਲੰਬਿਤ ਚੱਲ ਰਹੇ ਹਨ, ਉਨ੍ਹਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵਿਚਾਰ-ਵਟਾਂਦਰੇ ਮਗਰੋਂ ਸਹਿਮਤੀ ਬਣਾ ਲਈ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮੀ ਫ਼ੌਜੀਆਂ ਦੀ ਸਹਾਇਤਾ ਲਈ ਹਮੇਸ਼ਾਂ ਵਚਨਬਧ ਰਹੀ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media