Tuesday, July 15, 2025
Breaking News

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗ੍ਰੰਥੀ ਸਿੰਘਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਸੁਚੇਤ ਕੀਤਾ

 ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਸ੍ਰੀ ਅਕਾਲ Jathedar Harpreeet Sਤਖ਼ਤ ਸਾਹਿਬ ਵੱਲੋਂ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿੱਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ।ਪਾਲਕੀ ਸਾਹਿਬ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ ਲਗਾਇਆ ਜਾਵੇ, ਕਿਉਂਕਿ ਇਹ ਚੀਜ਼ਾਂ ਚਲਦੀਆਂ ਰਹਿਣ ਕਰਕੇ ਗਰਮ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣਦੀਆਂ ਹਨ।ਪਰੰਤੂ ਫਿਰ ਵੀ ਸਿੱਖ ਸੰਗਤਾਂ ਅਜਿਹਾ ਕਰਨ ਵਿੱਚ ਅਣਗਹਿਲੀ ਕਰ ਰਹੀਆਂ ਹਨ।ਜਥੇਦਾਰ ਨੇ ਕਿਹਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸ਼ਬਦ ਗੁਰੂ ਹਨ।ਇਹਨਾਂ ਦਾ ਸਤਿਕਾਰ ਕਰਨਾ ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ, ਪਰ ਇਸ ਦੇ ਨਾਲ-ਨਾਲ ਸਾਨੂੰ ਸੁਚੇਤ ਹੋਣ ਦੀ ਲੋੜ ਹੈ ਕੇ ਕੋਈ ਅਜਿਹੀ ਘਟਨਾ ਨਾ ਵਾਪਰੇ ਜੋ ਸ਼ਰਧਾ ਵੱਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣੇ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਰਮੀ ਅਤੇ ਸਰਦੀ ਤੋਂ ਰਹਿਤ ਹਨ।ਇਸ ਲਈ ਸਮੂਹ ਗ੍ਰੰਥੀ ਸਿੰਘ ਜਿਨ੍ਹੀ ਦੇਰ ਗੁਰਦੁਆਰਾ ਸਾਹਿਬ ਵਿੱਚ ਹਾਜ਼ਰ ਰਹਿਣ ਉਨ੍ਹੀ ਦੇਰ ਹੀ ਬਿਜਲੀ ਦਾ ਪ੍ਰਯੋਗ ਕੀਤਾ ਜਾਵੇ।ਬਾਅਦ ਵਿੱਚ ਕੇਵਲ ਇੱਕ ਛੋਟੀ ਲਾਇਟ ਤੋਂ ਬਿਨ੍ਹਾਂ ਹੋਰ ਕੁੱਝ ਵੀ ਨਾ ਚਲਾਇਆ ਜਾਵੇ।ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਵੀ ਬਣਿਆ ਰਹੇ ਅਤੇ ਕਿਸੇ ਕਿਸਮ ਦੀ ਬੇਅਦਬੀ ਹੋਣ ਦਾ ਡਰ ਵੀ ਨਾ ਰਹੇ।ਜਥੇਦਾਰ ਨੇ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ਜਿਸ ਨਾਲ ਇਹ ਘਟਨਾਵਾਂ ਹੋ ਸਕਦੀਆਂ ਹਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply