ਸਮੱਰਥਕਾਂ ਦੇ ਵਿਸ਼ਾਲ ਇਕੱਠ ਨੇ ਪਰਮਿੰਦਰ ਢੀਂਡਸਾ ਨੂੰ ਜਿਤਾਉਣ ਦਾ ਦਿੱਤਾ ਹੋਕਾ
ਸੰਗਰੂਰ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ
ਢੀਂਡਸਾ ਦੇ ਹੱਕ ਵਿਚ ਹੋਈ ਰਿਕਾਰਡ ਤੋੜ ਰੈਲੀ ਨੂੰ ਸੰਬੋਧਨ ਕਰਦਿਆਂਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਿਸੇ ਵੀ ਹਲਕੇ ਦੇ ਵਿਕਾਸ ਅਤੇ ਮੁੱਦਿਆਂ ਨੂੰ ਉਠਾਉਣ ਦੀ ਪਰਮਿੰਦਰ ਸਿੰੰਘ ਢੀਂਡਸਾ ਜਿਹੀ ਸੋਚ ਦੀ ਲੋੜ ਹੁੰਦੀ ਹੈ, ਜੋ ਤੁਹਾਨੂੰ ਮਿਲ ਗਈ ਹੈ।ਉਨ੍ਹਾਂ ਵਾਅਦਾ ਕੀਤਾ ਕਿ ਇਸ ਇਲਾਕੇ ਲਈ ਅੰਤਰਰਾਸ਼ਟਰੀ ਪੱਧਰ ਦੀ ਵਿਦਿਅਕ ਯੂਨੀਵਰਸਿਟੀ ਤੇ ਨੌਜਵਾਨਾਂ ਨੂੰ ਰੁਜਗਾਰ ਦਿਵਾਉਣ ਲਈ ਵੱਡਾ ਪ੍ਰੋਜੈਕਟ ਲੈ ਕੇ ਆਉਣਗੇ।ਇਥੇ ਅਨਾਜ ਮੰਡੀ ਵਿਖੇ ਜ਼ਿਲ੍ਹਾ ਸੰਗਰੂਰ ਵਿੱਚ ਪੈਂਦੇ ਅਸੈਂਬਲੀ ਹਲਕਿਆਂ ਵਿਚੋਂ ਅਕਾਲੀ-ਭਾਜਪਾ ਵਰਕਰਾਂ ਤੋਂ ਇਲਾਵਾ ਢੀਂਡਸਾ ਦੇ ਵੱਡੀ ਗਿਣਤੀ ਸਮਰੱਥਕਾਂ ਨੇ ਬੇਮਿਸਾਲ ਇਕੱਠ ਕਰਕੇ ਵੱਡੀ ਜਿੱਤ ਦਿਵਾਉਣ ਦਾ ਹੋਕਾ ਦਿੱਤਾ।ਬਾਦਲ ਨੇ ਕਿਹਾ ਕਿ ਕਾਂਗਰਸ ਨੂੰ ਜੜੋਂ ਉਖਾੜਣ ਦਾ ਸਮਾਂ ਆ ਗਿਆ ਹੈ।ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਇਕ ਨੰਬਰ ਵਿਰੋਧੀ ਰਹੀ ਹੈ, ਜਿਸ ਦੇ ਰਾਜਕਾਲ ਦੌਰਾਨ ਪੰਜਾਬ ਨਾਲ ਹਰ ਖੇਤਰ ਵਿਚ ਵਧੀਕੀਆਂ ਤੇ ਜ਼ਿਆਦਤੀਆਂ ਹੋਈਆਂ ਹਨ ਤੇ ਕਾਂਗਰਸ ਨੇ ਆਰਥਿਕ, ਰਾਜਨੀਤਕ, ਸਮਾਜਿਕ ਤੌਰ ‘ਤੇ ਵੱਡਾ ਨੁਕਸਾਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਤੋਂ ਪਾਣੀ ਖੋਹੇ, ਪੰਜਾਬੀ ਬੋਲਦੇ ਇਲਾਕੇ ਖੋਹੇ, ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ।ਬਾਦਲ ਨੇ ਅੱਗੇ ਕਿਹਾ ਕਿ ਸਾਡੇ ਰਹਿਬਰਾਂ ਨੇ ਕੇਵਲ ਆਜਾਦੀ ਹਾਸਲ ਕਰਨ ਵਾਸਤੇ ਕੁਰਬਾਨੀਆਂ ਨਹੀ ਦਿੱਤੀਆਂ, ਸਗੋਂ ਉਹ ਤਾਂ ਚਾਹੁੰਦੇ ਸਨ ਕਿ ਲੋਕਾਂ ਨੂੰ ਵਧੀਆਂ ਸਹੂਲਤਾਂ ਮਿਲਣ, ਤਾਂ ਜੋ ਉਨ੍ਹਾਂ ਦਾ ਜੀਵਨ ਸੁਖਾਲਾ ਹੋ ਸਕੇ ਦੇਸ਼ ਵਿੱਚ ਅਜਿਹੀ ਵਿਵਸਥਾ ਬਣੇ ਜਿਥੇ ਸਾਰੇ ਮਾਣ ਸਨਮਾਨ ਨਾਲ ਰਹਿ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਝੂਠ ਬੋਲ ਕੇ ਝੂਠੇ ਲਾਰੇ ਲਾ ਕੇ ਕੈਪਟਨ ਦੀ ਅਗਵਾਈ ਹੇਠ ਸਰਕਾਰ ਤਾਂ ਬਣਾ ਲਈ ਪਰ ਇਹੀ ਕਾਂਗਰਸ ਦਾ ਅੰਤ ਸਾਬਤ ਹੋਵੇਗੀ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਗੁਜਾਰੀ ਨੂੰ ਦੇਸ਼ ਤੇ ਲੋਕ ਪੱਖੀ ਦੱਸਦਿਆਂ ਕਿਹਾ ਕਿ ਨਰਿੰਦਰ ਮੋਦੀ ਦੇ ਯਤਨਾ ਸਦਕਾ ਹੀ ਦੇਸ਼ ਦਾ ਨਾਂ ਦੁਨੀਆਂ ਦੇ ਚਾਰ ਦੇਸ਼ਾਂ ਵਿਚ ਸ਼ੁਮਾਰ ਹੋਇਆ ਹੈ ਅਤੇ ਉਹ ਪ੍ਰਧਾਨ ਮੰਤਰੀ ਤੋਂ ਇਲਾਵਾ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਵੀ ਰਹੇ ਅਤੇ ਗੁਜਰਾਤ ਨੂੰ ਤਰੱਕੀ ਦੀਆਂ ਉਚੀਆਂ ਮੰਜਲਾਂ ਤੱਕ ਲੈ ਕੇ ਗਏ ਅਤੇ ਇਸ ਵੇਲੇ ਦੇਸ਼ ਨੂੰ ਤਜੁਰਬੇਕਾਰ ਪ੍ਰਧਾਨ ਮੰਤਰੀ ਦੀ ਲੋੜ ਹੈ, ਤਾਂਕਿ ਦੇਸ਼ ਦਾ ਵਿਕਾਸ ਵੀ ਜਾਰੀ ਰਹੇ ਅਤੇ ਦੁਨੀਆਂ ਉਪਰ ਦੇਸ਼ ਦਾ ਨਾਂਅ ਵੀ ਚਮਕੇ। ਉਨ੍ਹਾਂ ਰਾਹੁਲ ਗਾਂਧੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਕੋਲ ਇਕ ਦਿਨ ਦਾ ਵੀ ਤਜੁਰਬਾ ਨਹੀਂ ਹੈ ਤੇ ਦੇਸ਼ ਦੇ ਲੋਕ ਕਦੇ ਨਹੀਂ ਚਾਹੁਣਗੇ ਕਿ ਅਜਿਹਾ ਗੈਰ ਤਜੁਰਬੇਕਾਰ ਆਦਮੀ ਦੇਸ਼ ਦੀ ਵਾਗਡੋਰ ਸੰਭਾਲੇ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਤਜੁਰਬੇਕਾਰ ਪ੍ਰਧਾਨ ਮੰਤਰੀ ਦੀ ਬਣਨ ਜਾ ਰਹੀ ਅਗਲੀ ਕੇਂਦਰ ਸਰਕਾਰ ਵਿੱਚ ਹਿੱਸੇਦਾਰ ਬਣਨ ਲਈ ਪਰਮਿੰਦਰ ਸਿੰਘ ਢੀਂਡਸਾ ਨੂੰ ਜਿਤਾਉਣਾ ਜਰੂਰੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੇਬਿੰਦ ਸਿੰਘ ਲੌਂਗੋਵਾਲ, ਸੰਤ ਬਲਵੀਰ ਸਿੰਘ ਘੁੰਨਸ, ਬਾਬੂ ਪ੍ਰਕਾਸ਼ ਚੰਦ ਗਰਗ, ਬੀਬੀ ਫਰਜਾਨਾ ਆਲਮ, ਬਲਦੇਵ ਸਿੰਘ ਮਾਨ, ਗਗਨਜੀਤ ਸਿੰਘ ਬਰਨਾਲਾ, ਹਰੀ ਸਿੰਘ ਨਾਭਾ, ਗੁਲਜਾਰ ਸਿੰਘ ਮੂਨਕ, ਸੁਖਵੰਤ ਸਿੰਘ ਸਰਾਓ, ਰਾਜਿੰਦਰ ਸਿੰਘ ਕਾਂਝਲਾ, ਜਥੇਦਾਰ ਗੁਰਬਚਨ ਸਿੰਘ ਬਚੀ, ਅਮਨਵੀਰ ਸਿੰਘ ਚੈਰੀ, ਭਾਜਪਾ ਆਗੂ ਜਤਿੰਦਰ ਕਾਲੜਾ, ਵਿਕਰਮ ਪਾਲੀ, ਵਿਨੋਦ ਗੁਪਤਾ, ਯਾਦਵਿੰਦਰ ਸੰਟੀ, ਸੰਜੇ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media