ਲੌਂਗੋਵਾਲ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਹੁਣ ਸਿਰਫ ਕੁੱਝ ਦਿਨਾਂ ਦੀ ਮਹਿਮਾਨ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ
ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਮੈਡਮ ਦਮਨ ਥਿੰਦ ਬਾਜਵਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਭਰਵੇਂ ਚੋਣ ਜਲਸੇ ਨੁੰ ਸੰਬੋਧਨ ਹੋਏ।ਉਹਨਾਂ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ `ਤੇ ਫੇਲ ਹੋਈ ਹੈ ਅਤੇ ਇਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਸਮੁੱਚੇ ਦੇਸ ਦੇ ਹਰ ਵਰਗ ਵਿਚ ਨਿਰਾਸ਼ਾ ਹੈ।ਇਸ ਕਰਕੇ ਅੱਜ ਦੇਸ਼ ਵਾਸੀ ਮੋਦੀ ਸਰਕਾਰ ਨੂੰ ਚੱਲਦਾ ਕਰਨ ਲਈ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।ਇਸ ਸਮੇਂ ਉਹਨਾਂ ਪਿੰਡ ਵਾਸ਼ੀਆਂ ਨੂੰ ਅਪੀਲ ਕਰਦਿਆ ਕਿਹਾ ਕਿ 19 ਮਈ ਨੂੰ ਕੇਵਲ ਸਿੰਘ ਢਿੱਲੋਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸੰਗਰੂਰ ਹਲਕੇ ਤੋਂ ਇਤਿਹਾਸਕ ਜਿੱਤ ਹਾਸਿਲ ਕਰਨ ਵਿੱਚ ਆਪਣਾ ਸਹਿਯੋਗ ਦੇਣਾ ਹੈ।ਇਸ ਮੌਕੇ ਬਲਾਕ ਸੁਨਾਮ ਦੇ ਪਧਾਨ ਜਗਪਾਲ ਸਿੰਘ ਸ਼ਾਹਪੁਰ,ਬਲਵਿੰਦਰ ਸਿੰਘ ਬੱਬੂ ਸਰਪੰਚ ਸ਼ਾਹਪੁਰ ਕਲਾਂ, ਭੋਲਾ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਸ਼ਮਿੰਦਰ ਸਿੰਘ, ਸੁਖਵਿੰਦਰ ਸਿੰਘ ਪੰਚ, ਡੀ.ਸੀ ਸਿੰਘ ਪੰਚ, ਸੁਖਚੈਨ ਸਿੰਘ ਸਾਬਕਾ ਪੰਚ, ਜੋਰਾ ਸਿੰਘ ਪੰਚ ਆਦਿ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media