ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚਲ ਰਹੇ ਖਾਲਸਾ ਕਾਲਜ ਗਰਲਜ਼
ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਦੀਆਂ 5 ਵਿਦਿਆਰਥਣਾਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੁਆਰਾ ਕਰਵਾਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਚੋਣ ਪ੍ਰੀਖਿਆ ’ਚ ਭਾਗ ਲੈ ਕੇ ਵਜ਼ੀਫਾ ਹਾਸਲ ਕੀਤਾ ਹੈ।ਪਰਮਪ੍ਰੀਤ ਕੌਰ ਨੇ ਪੰਜਾਬ ’ਚੋਂ 5ਵਾਂ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਜੀਫਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤ ਕਰਵਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਪ੍ਰਿੰ: ਨਾਗਪਾਲ ਦੀ ਦੇਖ-ਰੇਖ ਹੇਠ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੀ ਨਾਮਣਾ ਖੱਟ ਕੇ ਅਦਾਰੇ ਦਾ ਨਾਮ ਰੌਸ਼ਨਾ ਰਹੇ ਹਨ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਜੀਫਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਪਰਮਪ੍ਰੀਤ ਕੌਰ, ਕਵਿਤਾ, ਨੰਦਨੀ, ਹਰਕਿਰਤ ਕੌਰ, ਚਰਨਪ੍ਰੀਤ ਕੌਰ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਜਸਨੀਤ ਕੌਰ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਵਜ਼ੀਫਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ 1,000/- ਪ੍ਰਤੀ ਮਹੀਨਾ ਵਜ਼ੀਫਾ ਮਿਲੇਗਾ ਜੋ ਕਿ ਲਗਾਤਾਰ 4 ਸਾਲਾਂ ਤੱਕ ਜਾਰੀ ਰਹੇਗਾ।ਇਸ ਮੌਕੇ ਪ੍ਰਿੰ: ਨਾਗਪਾਲ ਨੇ ਹੋਰਨਾਂ ਵਿਦਿਆਰਥਣਾਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media