Tuesday, July 29, 2025
Breaking News

ਚੋਣਾਂ ਦੌਰਾਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਸੇ ਵੀ ਤਰਾਂ ਦੀ ਅਣਗਹਿਲੀ – ਡਿਪਟੀ ਕਮਿਸ਼ਨਰ

PUNJ1705201926ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਲੋਕ ਸਭਾ ਚੋਣਾਂ-2019 ਦੇ ਸਬੰਧ ਵਿਚ ਕੀਤੇ ਜਾ ਰਹੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ।ਉਨਾਂ ਸਮੂਹ ਅਧਿਕਾਰੀਆਂ ਅਤੇ ਡਿਊਟੀ ਅਮਲੇ ਨੂੰ ਹਦਾਇਤ ਕੀਤੀ ਕਿ ਕਿਸੇ ਵਲੋਂ ਵੀ ਚੋਣ ਡਿਊਟੀ ਦੌਰਾਨ ਕੀਤੀ ਗਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ 17 ਮਈ ਦੀ ਸ਼ਾਮ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ।ਚੋਣ ਪ੍ਰਚਾਰ ਬੰਦ ਹੋਣ `ਤੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ `ਤੇ ਮਨਾਹੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ `ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ `ਚ ਕੋਈ ਵੀ ਲਾਊਡ ਸਪੀਕਰ, ਰਾਜਨੀਤਿਕ ਪਾਰਟੀ ਦਾ ਬੈਨਰ, ਪੋਸਟਰ ਜਾਂ ਨਾਅਰਾ ਨਹੀਂ ਲੱਗਣਾ ਚਾਹੀਦਾ।ਪੋਲਿੰਗ ਸਟਾਫ ਦੀ ਸਹੂਲਤ ਲਈ ਸਾਈਨ ਬੋਰਡ ਲਗਾਏ ਜਾਣ।ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੁਖਤਾ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਪਿੰਕ ਪੋਲਿੰਗ ਸਟੇਸ਼ਨਾਂ `ਤੇ ਖਾਸ ਤਵੱਜੋ ਦੇਣ ਲਈ ਕਿਹਾ ਤਾਂ ਜ਼ੋ ਹਰ ਤਰਾਂ ਦਾ ਸੁਖਾਵਾਂ ਮਹੌਲ ਪ੍ਰਦਾਨ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਹਰ ਪੱਖੋਂ ਸੁਖਾਵਾਂ ਮਹੌਲ ਪ੍ਰਦਾਨ ਕੀਤਾ ਜਾਵੇ ਅਤੇ ਪੁਲਿਸ ਸੁਰੱਖਿਆ ਯਕੀਨੀ ਬਣਾਈ ਜਾਵੇ।
ਸਾਰੇ ਹੀ ਪੋਲਿੰਗ ਬੂਥ ਵੈਬ ਕਾਸਟਿੰਗ, ਮਾਈਕਰੋ ਅਬਜ਼ਰਵਰ ਅਤੇ ਸੀ.ਏ.ਪੀ.ਐਫ ਵਲੋਂ ਕਵਰ ਕੀਤੇ ਜਾਣਗੇ।ਪੋਲਿੰਗ ਬੂਥ ਅੰਦਰ ਕਿਸੇ ਨੂੰ ਵੀ ਮੋਬਾਇਲ ਫੋਨ ਦੀ ਆਗਿਆ ਨਹੀਂ ਹੋਵੇਗੀ।ਦਿਵਿਯਾਂਗ ਵੋਟਰਾਂ ਲਈ ਵਹੀਲ ਚੇਅਰ ਦਾ ਖਾਸ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ ਅਤੇ ਵੋਟਰਾਂ ਦੀ ਸਹਾਇਤਾ ਲਈ ਆਂਗਣਵਾੜੀ ਵਰਕਰ ਅਤੇ ਵਲੰਟੀਅਰ ਲਗਾਏ ਗਏ ਹਨ ਤਾਂ ਜ਼ੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਉਨ੍ਹਾਂ ਵੱਲੋਂ ਚੋਣਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਪੁਲਿਸ ਸਟਾਫ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਤਾਂ ਜ਼ੋ ਕਿਸੇ ਵੀ ਤਰਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਮੌਜੂਦ ਖਰਚਾ ਅਬਜ਼ਰਵਰ ਮਯੰਗ ਪਾਂਡੇ ਨੇ ਚੋਣ ਖਰਚੇ ਸਬੰਧੀ ਸਮੂਹ ਅਧਿਕਾਰੀਆਂ ਨਾਲ ਨੁਕਤੇ ਸਾਂਝੇ ਕੀਤੇ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਐਸ.ਡੀ.ਐਮ ਬੁਢਲਾਡਾ ਆਦਿਤਯ ਢੱਚਵਾਲ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਤੋਂ ਇਲਾਵਾ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply