ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ-2019 ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਸਰਦੂਲਗੜ੍ਹ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਉਲੰਪਿਅਨ ਸਵਰਨ ਸਿੰਘ ਵਿਰਕ ਦੀ ਅਗਵਾਈ ਹੇਠ ਰੋਡ ਸ਼ੋਅ ਕੱਢਿਆ ਗਿਆ।ਜਿਸ ਨੂੰ ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ ਨੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਅਤੇ ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ ਵਿਖੇ ਸਵੀਪ ਵੈਨ ਰਾਹੀਂ ਕੈਂਪ ਵੀ ਲਗਾਏ ਗਏ।
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਲੁਧਿਆਣਾ ਤੋਂ ਆਏ ਗਰੁੱਪ ਇਨੀਸ਼ੀਏਟਿਵ ਆਫ਼ ਚੇਂਜ ਵਲੋਂ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਨਾਟਕ ਖੇਡ ਕੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਗਰੁੱਪ ਵਲੋਂ ਜ਼ਿਲ੍ਹੇ ਅੰਦਰ ਹੁਣ ਤੱਕ 15 ਨੁੱਕੜ ਨਾਟਕ ਖੇਡੇ ਜਾ ਚੁੱਕੇ ਹਨ ਅਤੇ ਅੱਜ ਪਿੰਡ ਧਿੰਗੜ ਅਤੇ ਮੂਸਾ ਵਿਖੇ ਨੁੱਕੜ ਨਾਟਕ ਖੇਡ ਕੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਤ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media