ਲੌਂਗੋਵਾਲ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਕਲਾਂ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਮੱਖਣ ਦੇ ਦਾਦੀ ਜਥੇਦਾਰਨੀ ਪ੍ਰੀਤਮ
ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਮੰਡੇਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਗਏ ਉਪਰੰਤ ਬਾਬਾ ਕੁਲਵੰਤ ਸਿੰਘ ਕਾਂਤੀ ਦੇ ਜੱਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ।ਬਾਅਦ ਵਿਚ ਉਨ੍ਹਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਹਰਿੰਦਰ ਸਿੰਘ ਲਖਮੀਰਵਾਲਾ ਸਕੱਤਰ ਕਾਂਗਰਸ, ਕੁਲਦੀਪ ਸਿੰਘ ਬੁੱਗਰਾ, ਸਤਿਗੁਰ ਸਿੰਘ ਨਮੋਲ ਕੋਰ ਕਮੇਟੀ ਮੈਂਬਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਰਿਵਾਰ ਸ਼ੁਰੂ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ।ਭੋਗ ਤੋਂ ਪਹਿਲਾਂ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਮਨਵੀਰ ਸਿੰਘ ਚੈਰੀ ਨੇ ਆਪਣੀ ਹਾਜ਼ਰੀ ਲਗਵਾਈ।
ਇਸ ਮੌਕੇ ਜਥੇਦਾਰ ਉਦੇ ਸਿੰਘ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ, ਦਲਜੀਤ ਸਿੰਘ ਸਿੱਧੂ ਸਾਬਕਾ ਪ੍ਰਧਾਨ, ਜਸਵੀਰ ਸਿੰਘ ਲੌਂਗੋਵਾਲ, ਗੁਰਚਰਨ ਸਿੰਘ ਸਮਾਘ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਬਲਬੀਰ ਸਿੰਘ ਮੰਡੇਰ, ਹਰਮੇਸ਼ ਸਿੰਘ ਸਿੱਧੂ, ਜਥੇਦਾਰ ਮਹਿਮਾ ਸਿੰਘ, ਭੋਲਾ ਸਿੰਘ ਨਹਿਰੂ ਸੁਸਾਇਟੀ ਪ੍ਰਧਾਨ ਤੋਗਾਵਾਲ, ਅਮਰਜੀਤ ਸਿੰਘ ਤੋਤੇਕਾ, ਡਾ. ਗੁਰਮੇਲ ਸਿੰਘ ਜਥੇਦਾਰ ਮਹਿੰਦਰ ਸਿੰਘ ਦੁੱਲਟ, ਕਾਲਾ ਭੁੱਲਰ, ਸੇਠ ਭੀਮ ਸੈਨ ਸ਼ਿਸ਼ਨਪਾਲ ਗਰਗ, ਗੁਰਪਾਲ ਸਿੰਘ ਕਾਲਾ, ਪਰਮਜੀਤ ਸਿੰਘ ਜੱਸੇਕਾ, ਸਰਪੰਚ ਪਿਰਥੀ ਸਿੰਘ ਲੋਹਾਖੇੜਾ, ਲਖਵਿੰਦਰ ਸਿੰਘ ਭੁਟਾਲ, ਗੁਰਪ੍ਰੀਤ ਸਿੰਘ ਲੋਹਾਖੇੜਾ ਸ਼ਮਿੰਦਰ ਕੌਰ ਗਿੱਲ, ਬਲਾਕ ਸੰਮਤੀ ਮੈਂਬਰ ਸਵਰਨਜੀਤ ਕੌਰ, ਹਰਮਨਜੀਤ ਸਿੰਘ ਲਾਡੀ, ਮੱਖਣ ਸਿੰਘ ਧਨੌਲਾ, ਰਣਜੋਧ ਸਿੰਘ ਕੁੱਬੇ, ਗੁਰਦੇਵ ਸਿੰਘ ਮੰਡੇਰ, ਹਰਦੇਵ ਸਿੰਘ ਮੰਡੇਰ, ਗੁਰਚਰਨ ਸਿੰਘ ਦਰਾਕਾ, ਬਲਮ ਸਿੰਘ ਆਦਿ ਹਾਜ਼ਰ ਸਨ ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media